23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੈਂਕੜੇ ਔਰਤਾਂ ਕਾਂਗਰਸ ਪਾਰਟੀ ਛੱਡ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਵਾਰਡ ਨੰਬਰ 27 ਦੇ ਬਾਬਾ ਵਧਾਵਾ ਸਿੰਘ ਨਗਰ ਵਿਖੇ ਕਰਵਾਏ ਜਨ ਸੰਵਾਦ ਸਮਾਗਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵਾਰਡ ਦੀਆਂ ਸੈਂਕੜੇ ਔਰਤਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈਆਂ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੁਆਰਾ ਉਨ੍ਹਾਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਸੈਂਕੜੇ ਔਰਤਾਂ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਪਰਿਵਾਰ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ | ਸਮਾਗਮ 'ਚ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਵਾਰਡ ਇੰਚਾਰਜ ਟੋਨੀ, ਲਵਲੀ ਸਿੰਗਲਾ (ਮਹਿਲਾ ਵਿੰਗ), ਵਜਿੰਦਰ ਵਿਪਿਨ, ਬਲਾਕ ਪ੍ਰਧਾਨ ਪੂਨਮ, ਸਾਬਕਾ ਕੌਂਸਲਰ ਅਤੇ ਰਾਜਸੀ ਸਕੱਤਰ ਦਵਿੰਦਰ ਤਿਵਾੜੀ, ਵਿੱਕੀ ਦੌਧਰੀਆ, ਪਰਮਿੰਦਰ ਸਿੰਘ ਅਤੇ ਰਾਜਦੀਪ ਕੌਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਸ਼ਿਆਮ ਪਰਿਵਾਰ ਵਲੋਂ ਦੁਆਦਸ਼ੀ 'ਤੇ ਸ਼ਹੀਦੀ ਪਾਰਕ ਵਿਖੇ ਭਗਵਾਨ ਸ਼ਿਆਮ ਲਈ ਸੰਕੀਰਤਨ <br/> ਅਗਲੀ ਖ਼ਬਰ ਪੀ.ਐਮ. ਸ੍ਰੀ ਸ. ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਐਕਟਿਵ ਫਲੈਟ ਪੈਨਲ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।