ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਨਿਧੜਕ ਆਗੂ ਸੁਖਬੀਰ ਸਿੰਘ ਬਾਦਲ ਧਰਮਕੋਟ ਹਲਕੇ ਨੂੰ ਬਾਜ਼ ਅੱਖ ਨਾਲ ਵੇਖ ਰਹੇ ਹਨ ਅਤੇ ਮੋਗਾ ਜ਼ਿਲ੍ਹੇ ਦੇ ਤਿੰਨ ਹਲਕਿਆਂ ਦੇ ਹਲਕਾ ਇੰਚਾਰਜ ਲਗਾਏ ਜਾ ਚੁੱਕੇ ਹਨ ਤੇ ਚੌਥੇ ਹਲਕੇ ਧਰਮਕੋਟ ਲਈ ਵੀ ਸੁਖਬੀਰ ਸਿੰਘ ਬਾਦਲ ਜਲਦੀ ਫ਼ੈਸਲਾ ਲੈਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਦੀ ਪ੍ਰਧਾਨਗੀ ਹੇਠ ਸਰਕਲ ਪ੍ਰਧਾਨਾਂ ਦੀ ਮੀਟਿੰਗ ਹੋਈ ਸੀ ਜਿਸ ਵਿਚ ਹਲਕਾ ਧਰਮਕੋਟ ਨੂੰ ਲਾਵਾਰਸ ਲਫ਼ਜ਼ ਵਰਤਿਆ ਗਿਆ ਜੋ ਕਿ ਬਿਲਕੁਲ ਗ਼ਲਤ ਤੇ ਤਰਕਹੀਣ ਸੀ ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਧਰਮਕੋਟ ਨੂੰ ਕਦੇ ਵੀ ਲਾਵਾਰਸ ਨਹੀਂ ਛੱਡਿਆ ਜਦ ਕਿ ਮੋਗਾ ਜ਼ਿਲ੍ਹੇ ਦਾ ਸਭ ਤੋਂ ਵੱਡਾ ਅਹੁਦਾ ਇਸ ਹਲਕੇ 'ਚੋਂ ਦਿੱਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਪਾਰਟੀ ਪ੍ਰਧਾਨ ਵਲੋਂ ਇਸ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ ਹੋਇਆ ਹੈ |