23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੁੱਖ ਮੰਤਰੀ ਦੀ 4 ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਵਰਕਰਾਂ 'ਚ ਉਤਸ਼ਾਹ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ <br/>

ਅਜੀਤ ਡੈਸਕ 01-04-2026
ਮੋਗਾ, 31 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 4 ਅਪ੍ਰੈਲ ਨੂੰ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਗਾਮੀ ਮੋਗਾ ਰੈਲੀ ਦੇ ਸਬੰਧ ਵਿਚ ਬਲਾਕ ਘੱਲ ਕਲਾਂ, ਬਲਾਕ ਦਾਰਾਪੁਰ ਅਤੇ ਬਲਾਕ ਕੋਰੇਵਾਲਾ ਖ਼ੁਰਦ ਦੀਆਂ ਪੰਚਾਇਤਾਂ ਅਤੇ ਵਰਕਰਾਂ ਦੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਪਿੰਡਾਂ ਵਿਚ ਪਹੁੰਚਣ 'ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਸਥਾਨਕ ਨਿਵਾਸੀਆਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ 4 ਅਪ੍ਰੈਲ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ | ਉਨ੍ਹਾਂ ਦੱਸਿਆ ਕਿ ਰੈਲੀ ਸਬੰਧੀ ਪਹਿਲਾਂ ਹੀ ਵਰਕਰਾਂ, ਨੇਤਾਵਾਂ ਅਤੇ ਵਲੰਟੀਅਰਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ |

ਪਿਛਲੀ ਖ਼ਬਰ ਕੈਨਮ ਵਲੋਂ 37ਵੇਂ ਕੈਨੇਡੀਅਨ ਯੂਨੀਵਰਸਿਟੀਆਂ ਤੇ ਕਾਲਜਾਂ 'ਚ ਦਾਖਲੇ ਲਈ ਮੇਲੇ ਤੇ ਵਰਕਸ਼ਾਪ ਅੱਜ ਤੋਂ ਅਗਲੀ ਖ਼ਬਰ ਸੰਤ ਨਿਰੰਜਣ ਸਿੰਘ ਵੈਦ ਦੀ ਬਰਸੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।