20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਸੰਘਾ ਦਾ ਸਨਮਾਨ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮੋਗਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਜਸਵੀਰ ਸਿੰਘ ਸੰਘਾ ਨੂੰ ਪਿੰਡ ਡਰੋਲੀ ਭਾਈ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਡਾ. ਲਖਵਿੰਦਰ ਸਿੰਘ ਧਾਲੀਵਾਲ, ਡਾ. ਪਰਮਜੀਤ ਸਿੰਘ, ਡਾ. ਹਰਜੀਤ ਸਿੰਘ ਤੇ ਡਾ. ਭਗਵੰਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜਸਵੀਰ ਸਿੰਘ ਸੰਘਾ ਨੇ ਸ਼੍ਰੋਮਣੀ ਅਕਾਲੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ ਨੌਜਵਾਨਾਂ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਹੈ | ਉਨ੍ਹਾਂ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਸਵੀਰ ਸਿੰਘ ਸੰਘਾ ਬਹੁਤ ਹੀ ਮਿਹਨਤੀ ਮਿਲਾਪੜੇ ਸੁਭਾਅ ਵਾਲਾ ਨੌਜਵਾਨ ਹੈ ਜੋ ਪਿੰਡ ਵਿਚ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਦਾ ਹੈ | ਇਸ ਮੌਕੇ ਇੰਦਰਪ੍ਰੀਤ ਸਿੰਘ, ਗੁਰਨਾਹਰ ਸਿੰਘ ਨੈਸਲੇ, ਗੁਰਮੁਖ ਸਿੰਘ ਸੰਘਾ, ਜਗਜੀਤ ਸਿੰਘ ਨੈਸਲੇ, ਜਗਦੀਸ਼ ਸਿੰਘ ਗਿੱਲ, ਯੁਵਰਾਜ ਸੰਘਾ, ਜਸਪਿੰਦਰ ਸੰਘਾ, ਜੱਸਾ ਸੰਘਾ, ਪਿ੍ਤਪਾਲ ਸਿੰਘ ਨੈਸਲੇ, ਦਿਲਬਾਗ ਸੰਘਾ, ਮਨਜਿੰਦਰ ਸੰਘਾ, ਸੁਰਜੀਤ ਸਿੰਘ ਸੰਘਾ ਇੰਗਲੈਂਡ ਵਾਲੇ, ਲਖਵਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਫ਼ੌਜੀ, ਬਲਜੀਤ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਫ਼ੌਜੀ, ਜਸਕਰਨ ਬਾਠ, ਮੋਨੂੰ ਗਿੱਲ, ਗੁਰਦੇਵ ਸਿੰਘ ਸੰਘਾ, ਰੂਪ ਸਿੰਘ ਹੇਰ, ਕੁਲਵਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪ੍ਰੀਤ ਨਗਰ ਦੀ ਗਲੀ ਨੰਬਰ 17 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰੈਣ-ਸਬਾਈ ਕੀਰਤਨ ਤੇ ਅੰਮਿ੍ਤ ਸੰਚਾਰ ਸਮਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।