20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਪ੍ਰੀਤ ਨਗਰ ਦੀ ਗਲੀ ਨੰਬਰ 17 'ਚ ਵਿਕਾਸ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 27 ਪ੍ਰੀਤ ਨਗਰ ਦੀ ਗਲੀ ਨੰਬਰ 17 ਵਿਖੇ ਇੰਟਰਲਾਕ ਗਲੀਆਂ ਲਈ 39.81 ਲੱਖ ਅਤੇ ਸ਼ਮਸ਼ਾਨਘਾਟ ਦੇ ਕੰਮ ਲਈ 18 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਪੀ.ਏ. ਸੰਨੀ ਧਾਲੀਵਾਲ, ਮਹਿਲਾ ਵਿੰਗ ਵਾਰਡ ਇੰਚਾਰਜ ਸਤਵਿੰਦਰ ਕੌਰ, ਯੂਥ ਵਿੰਗ ਪ੍ਰਧਾਨ ਵਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਬਜਿੰਦਰ ਵਿਪਿਨ, ਮਹਿਲਾ ਵਿੰਗ ਸਕੱਤਰ ਲਵਲੀ ਸਿੰਗਲਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਤਿਵਾੜੀ, ਮਹਿਲਾ ਵਿੰਗ ਬਲਾਕ ਪ੍ਰਧਾਨ ਪੂਨਮ ਅਰੋੜਾ, ਰਾਜਦੀਪ ਕੌਰ, ਵਾਰਡ ਪ੍ਰਧਾਨ ਨੀਤੂ ਅਰੋੜਾ, ਰਿਤਿਕਾ ਅਰੋੜਾ, ਇੰਦਰਜੀਤ ਕੌਰ, ਸੁਖਮੰਦਰ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਧਰਮਾ, ਅਜੈ ਸ਼ਰਮਾ, ਜਸਵੀਰ ਸਿੰਘ, ਵਿਜੇ ਕੁਮਾਰ, ਦਵਿੰਦਰ ਸਿੰਘ ਪੰਮਾ, ਗੁਰਦੀਪ ਸਿੰਘ, ਸੁਨੇਨਾ, ਨਿਸ਼ਾ, ਜਸਵਿੰਦਰ ਸਿੰਘ, ਦਿਲਬਾਗ ਸਿੰਘ, ਬਲਵੀਰ ਸਿੰਘ, ਸਤਪਾਲ ਸਿੰਘ ਤੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁੱਦੇ ਜਾਂ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤੇ ਉਨ੍ਹਾਂ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਸਮਾਗਮ ਦੌਰਾਨ ਵਾਰਡ ਦੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦਾ ਸਾਲਾਨਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਸੰਘਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।