18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਸਕੂਲ ਡਰੋਲੀ ਭਾਈ ਵਿਖੇ ਮਾਪੇ ਅਧਿਆਪਕ ਮਿਲਣੀ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੇ ਸਕੂਲ ਮੁਖੀ ਰਜਨੀ ਬਾਲਾ, ਦੀਪਕ ਮਿੱਤਲ, ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਮੌਕੇ ਮੁੱਖ ਮਹਿਮਾਨ ਕੁਲਦੀਪ ਸਿੰਘ ਸੰਘਾ ਸਰਪੰਚ ਡਰੋਲੀ ਭਾਈ ਅਤੇ ਐਸ.ਐਮ.ਸੀ. ਚੇਅਰਮੈਨ ਜਸਕਰਨ ਸਿੰਘ ਬਾਠ ਨੂੰ ਪੰਚਾਇਤ ਮੈਂਬਰਾਂ ਸਮੇਤ ਸਕੂਲ ਪੁੱਜਣ 'ਤੇ ਸਮੂਹ ਸਟਾਫ ਵਲੋਂ ਫੁਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਨੇ ਸਕੂਲ ਦਾ ਸਾਲਾਨਾ ਨਤੀਜਾ ਐਲਾਨ ਦੇ ਹੋਏ ਮਾਪੇ ਅਧਿਆਪਕ ਮਿਲਣੀ ਮੌਕੇ ਇਕੱਤਰ ਹੋਏ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਾਪਿਆਂ ਨੂੰ ਮੇਰਾ ਮੁਕਾਬਲਾ ਮੇਰੇ ਨਾਲ ਸਿਰਲੇਖ ਹੇਠ ਆਪਣੇ ਬੱਚਿਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਈਕੋ ਕਲੱਬ ਇੰਚਾਰਜ ਪਲਵੀ ਬਾਂਸਲ ਦੀ ਅਗਵਾਈ ਹੇਠ ਵੇਸਟ ਟੂ ਬੈਸਟ ਥੀਮ ਉੱਪਰ ਪ੍ਰਦਰਸ਼ਨੀ ਵਿਚ ਲਿਫਾਫਿਆਂ ਨੂੰ ਨਾਂਹ ਕਰਦੇ ਹੋਏ ਕੱਪੜੇ ਦੇ ਬੈਗ ਤਿਆਰ ਕਰਨ ਦਾ ਮੁਕਾਬਲਾ, ਪਲਾਸਟਿਕ ਦੀ ਵੇਸਟ ਬੋਤਲਾਂ ਵਿਚ ਬੂਟੇ ਲਗਾ ਕੇ ਵਰਟੀਕਲ ਗਾਰਡਨਿੰਗ ਨੂੰ ਪ੍ਰਦਰਸ਼ਿਤ ਕੀਤਾ | ਮੁੱਖ ਮਹਿਮਾਨ ਅਤੇ ਸਕੂਲ ਮੁਖੀ ਵਲੋਂ ਪੇਂਟਿੰਗ ਕੰਪਨੀਕੇਸ਼ਨ ਅਤੇ ਵੱਖ-ਵੱਖ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ, ਗੁਰਜੀਤ ਸਿੰਘ, ਜਸਮੇਲ ਸਿੰਘ, ਪਰਮਿੰਦਰ ਕੌਰ, ਪਰਵਿੰਦਰ ਕੌਰ, ਗੀਤੂ ਚੋਪੜਾ, ਨੇਹਾ, ਆਰਤੀ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਰਿੰਦਰ ਸਿੰਘ ,ਜਗਸੀਰ ਸਿੰਘ ਚਮਕੌਰ ਸਿੰਘ, ਬੀਨੂ ਦੇਵੀ, ਰਾਮ ਲਖਣ, ਅੰਜੂ ਬਾਲਾ, ਸੋਨੰੂ ਸਿੰਗਲ, ਪਰਮਿੰਦਰ ਕੌਰ, ਹਰਦੀਪ ਕੌਰ, ਪੱਲਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਂਵੀਰ ਦਲ ਵਲੋਂ ਭਗਵਾਨ ਹਨੂੰਮਾਨ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮੋਗਾ ਦੇ ਗੋਕਰਨ ਸਿੰਘ ਨੇ ਕੀਤਾ ਕਮਾਲ, ਖੇਡ ਭਾਵਨਾ ਨਾਲ ਜਿੱਤੇ ਸੋਨ ਤੇ ਚਾਂਦੀ ਮੈਡਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।