17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਬਿਲਾਸਪੁਰ ਤੇ ਚੇਅਰਮੈਨ ਮਧੇਕੇ ਨੇ ਸੜਕ 'ਤੇ ਪ੍ਰੀਮੈਕਸ ਪਵਾਉਣ ਦਾ ਕੰਮ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਆਏ ਦਿਨ ਪੰਜਾਬ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਰਹੇ ਹਨ | ਇਸੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਮਧੇਕੇ ਤੋਂ ਖਾਈ ਤੱਕ ਜਾਣ ਵਾਲੀ ਲਿੰਕ ਸੜਕ 'ਤੇ ਪ੍ਰੀਮੈਕਸ ਪਵਾਉਣ ਦਾ ਕੰਮ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਚੇਅਰਮੈਨ ਪਲੈਨਿੰਗ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਸ਼ੁਰੂ ਕਰਵਾਇਆ | ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਜਿੱਥੇ ਪੂਰੇ ਪੰਜਾਬ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕੰਮ ਚੱਲ ਰਹੇ ਹਨ, ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ 'ਚ ਵੀ ਸੜਕਾਂ ਦੇ ਨਵੀਨੀਕਰਨ ਤੇ ਮੁਰੰਮਤ ਦੇ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ | ਜਿੱਥੇ ਹਲਕੇ ਦੀਆਂ ਕੁਝ ਸੜਕਾਂ ਬਣ ਚੁੱਕੀਆਂ ਹਨ, ਉੱਥੇ ਹੀ ਕੁਝ ਸੜਕਾਂ ਦਾ ਕੰਮ ਚੱਲ ਰਿਹਾ ਹੈ ਤੇ ਜਿਹੜੀਆਂ ਰਹਿੰਦੀਆਂ ਹਨ, ਉਨ੍ਹਾਂ ਦਾ ਕੰਮ ਵੀ ਵਾਰੀ ਸਿਰ ਸ਼ੁਰੂ ਹੋ ਜਾਵੇਗਾ | ਇਸ ਮੌਕੇ ਚੇਅਰਮੈਨ ਬਰਿੰਦਰ ਮਧੇਕੇ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਵੀ ਧੰਨਵਾਦ ਕੀਤਾ ਜੋ ਉਨ੍ਹਾਂ ਦੇ ਪਿੰਡ ਤੋਂ ਖਾਈ ਤੱਕ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਹੈ | ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਹਰਜਿੰਦਰ ਸਿੰਘ ਕੋਕਰੀ, ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਬਲਾਕ ਸੰਮਤੀ ਮੈਂਬਰ ਖੜਗਸੈਨ ਸਿੰਘ ਸੈਦੋਕੇ, ਸਰਪੰਚ ਹਰਪ੍ਰੀਤ ਸਿੰਘ ਗੱਗੀ ਸੈਦੋਕੇ, ਹਰਵਿੰਦਰ ਸਿੰਘ ਜੇ.ਈ., ਵਰਿੰਦਰ ਸਿੰਘ ਬਿਲਾਸਪੁਰ, ਮੇਜਰ ਸਿੰਘ ਦੀਨਾ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਅਥਲੈਟਿਕ ਮੀਟ ਕਰਵਾਈ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਹਨੂੰਮਾਨ ਜੈਅੰਤੀ 'ਤੇ ਭਜਨ ਸੰਕੀਰਤਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।