17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜਥੇਦਾਰ ਤੋਤਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕੈਂਪ 6 ਨੂੰ <br/>

ਅਜੀਤ ਡੈਸਕ 04-04-2026
ਧਰਮਕੋਟ, 3 ਅਪ੍ਰੈਲ (ਪਰਮਜੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੈਂਸਰ ਤੇ ਅੱਖਾਂ ਦੇ ਚੈੱਕਅਪ ਕੈਂਪ 6 ਅਪ੍ਰੈਲ ਨੂੰ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ, ਪਿੰਡ ਰੌਲੀ ਵਿਖੇ ਲਗਾਇਆ ਜਾ ਰਿਹਾ ਹੈ | ਇਹ ਕੈਂਪ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਰ ਮਹੀਨੇ ਆਯੋਜਿਤ ਕੀਤਾ ਜਾਂਦਾ ਹੈ | ਇਸ ਸਬੰਧੀ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਦੱਸਿਆ ਕਿ ਬਾਬਾ ਹਰਵਿੰਦਰ ਸਿੰਘ ਦੀ ਅਗਵਾਈ 'ਚ ਬਾਬਾ ਨਾਰਾਇਣ ਸਿੰਘ ਦੀ ਯਾਦ 'ਚ ਚੱਲ ਰਹੇ ਸਾਲਾਨਾ ਬਰਸੀ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਜਾਂਚ ਕੈਂਪ ਵਿਚ ਕੈਂਸਰ ਨਾਲ ਸੰਬੰਧਿਤ ਹਰ ਕਿਸਮ ਦੇ ਟੈੱਸਟ ਮਾਹਿਰ ਡਾਕਟਰਾਂ ਵਲੋਂ ਕੀਤੇ ਜਾਣਗੇ | ਇਸ ਦੇ ਨਾਲ ਆਮ ਬਿਮਾਰੀਆਂ ਦੀ ਜਾਂਚ ਵੀ ਕੀਤੀ ਜਾਵੇਗੀ ਤਾਂ ਜੋ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ | ਇਸ ਤੋਂ ਇਲਾਵਾ ਆਮ ਬਿਮਾਰੀਆਂ ਲਈ ਜਰੂਰੀ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ | ਇਸ ਮੌਕੇ ਗੁਰਮੀਤ ਸਿੰਘ ਗਗੜਾ ਸਰਪੰਚ, ਇਕਬਾਲਦੀਪ ਸਿੰਘ ਹੈਰੀ, ਕੁਲਦੀਪ ਸਿੰਘ ਬੁੱਟਰ, ਰਾਜਿੰਦਰ ਸਿੰਘ ਕਪੂਰੇ, ਗੁਰਮੀਤ ਸਿੰਘ ਮੱਲ੍ਹੀ, ਬਲਦੇਵ ਸਿੰਘ ਤਲਵੰਡੀ ਭੰਗੇਰੀਆਂ, ਚਮਕੌਰ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਯੂਨੀਵਰਸਿਟੀ 'ਚ ਅਲਪਾਈਨ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਰਾਸ ਕੰਟਰੀ ਈਵੈਂਟ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਾਂ ਕਿਸਾਨ ਰੈਲੀ 10 ਨੂੰ -ਦੌਲਤਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।