13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅੱਜ ਮੋਗਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ-ਡਾ. ਰਾਕੇਸ਼ ਅਰੋੜਾ

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਦੀ ਨਵੀਂ ਅਨਾਜ ਮੰਡੀ ਵਿਖੇ 4 ਅਪ੍ਰੈਲ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਸੀਨੀਅਰ ਆਗੂ ਡਾ. ਰਾਕੇਸ਼ ਅਰੋੜਾ ਨੇ ਰੈਲੀ ਸਥਾਨ ਦਾ ਨਿਰੀਖਣ ਕਰਨ ਉਪਰੰਤ ਇਹ ਪ੍ਰਗਟਾਵਾ ਕੀਤਾ | ਇਸ ਮੌਕੇ ਆਪ ਆਗੂ ਗੁਰਮਿਲਾਪ ਸਿੰਘ, ਰੌਸ਼ਨ ਲਾਲ ਚਾਵਲਾ, ਕਪਿਲ ਸੂਦ, ਅਮਰਜੀਤ ਮਟਵਾਣੀ ਅਤੇ ਕੁਲਵਿੰਦਰ ਸਿੰਘ ਤਾਰੇਵਾਲਾ ਸਮੇਤ ਵਰਕਰ ਤੇ ਵਲੰਟੀਅਰ ਮੌਜੂਦ ਸਨ | ਇਸ ਮੌਕੇ ਡਾ. ਰਾਕੇਸ਼ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੋਗਾ ਵਿਚ ਹੋ ਰਹੀ ਰੈਲੀ ਹੋਰ ਸਾਰੀਆਂ ਰਾਜਨੀਤਕ ਪਾਰਟੀਆਂ ਵਲੋਂ ਰੱਖੀਆਂ ਜਾ ਰਹੀਆਂ ਗ਼ਲਤਫ਼ਹਿਮੀਆਂ ਨੂੰ ਦੂਰ ਕਰੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰੈਲੀ ਦੀਆਂ ਸਾਰੀਆਂ ਤਿਆਰੀਆਂ ਸਫਲਤਾ ਪੂਰਵਕ ਪੂਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ, ਵਲੰਟੀਅਰਾਂ ਅਤੇ ਵਰਕਰਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਪੁਲਿਸ ਤੇ ਕਾਨੂੰਨ ਤੋਂ ਬੇਖ਼ੌਫ ਚੋਰਾਂ ਨੇ ਪਿੰਡ ਸੇਖਾ ਕਲਾਂ ਵਿਖੇ ਚਾਰ ਦਿਨਾਂ ਬਾਅਦ ਫਿਰ 18 ਤੋਂ 20 ਮੋਟਰਾਂ ਦੀਆਂ ਤਾ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਮੋਗਾ-2 ਦੀ ਮੀਟਿੰਗ 6 ਨੂੰ ਧਰਨੇ ਵਿਚ ਕੀਤੀ ਜਾਵੇਗੀ ਸ਼ਮੂਲੀਅਤ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।