11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖ਼ਾਲਸਾ ਸਕੂਲ ਤਖ਼ਤੂਪੁਰਾ ਦਾ ਪੰਜਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

ਅਜੀਤ ਡੈਸਕ 04-04-2026
ਨਿਹਾਲ ਸਿੰਘ ਵਾਲਾ, 3 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਦਾ ਪੰਜਵੀਂ ਸ਼੍ਰੇਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸੰਦੀਪ ਸਿੰਘ ਵੋਹਰਾ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਗੁਣਪ੍ਰੀਤ ਸਿੰਘ ਤੇ ਹਰਮਨਦੀਪ ਸਿੰਘ 94.8 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਅੱਵਲ ਰਹੇ | ਮਹਿਕਪ੍ਰੀਤ ਕੌਰ 89.6 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਅਤੇ ਜਸਕਰਨ ਸਿੰਘ 85.6 ਫ਼ੀਸਦੀ ਅੰਕ ਹਾਸਲ ਕਰਕੇ ਤੀਜੇ ਸਥਾਨ 'ਤੇ ਰਿਹਾ | ਪਿ੍ੰਸੀਪਲ ਸੰਦੀਪ ਸਿੰਘ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ ਤੇ ਸਮਰਪਣ ਭਾਵਨਾ ਦਾ ਪ੍ਰਤੀਕ ਹਨ | ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜ਼ਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਮੋਹਰੀ ਬੱਚਿਆਂ ਦਾ ਮੈਡਲਾਂ ਨਾਲ ਸਨਮਾਨ ਕੀਤਾ | ਸਕੂਲ ਮੁਖੀ ਨੇ ਕਿਹਾ ਕਿ ਕਾਬਲ, ਮਿਹਨਤੀ ਤੇ ਸੁਹਿਰਦ ਅਧਿਆਪਕਾਂ ਦੀ ਬਦੌਲਤ ਇਹ ਅਦਾਰਾ ਵੱਡੀਆਂ ਪੁਲਾਂਘਾਂ ਪੁੱਟਦਾ ਹੋਇਆ ਸਿੱਖਿਆ ਖੇਤਰ ਦੇ ਅਕਾਸ਼ ਤੇ ਸੂਰਜ ਵਾਂਗ ਚਮਕ ਰਿਹਾ ਹੈ | ਇਸ ਮੌਕੇ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ, ਮੈਡਮ ਸੰਦੀਪ ਕੌਰ ਅਤੇ ਮੈਡਮ ਮਨਪ੍ਰੀਤ ਕੌਰ ਆਦਿ ਨੇ ਵੀ ਹੋਣਹਾਰ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਸਮਾਲਸਰ ਦੀ ਹੁਸ਼ਿਆਰ ਵਿਦਿਆਰਥਣ ਦਾ ਸਨਮਾਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਵਿੰਦਰ ਸਿੰਘ ਰਾਏ ਨੂੰ ਕਾਰਜਕਾਰੀ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।