11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਗਵੰਤ ਮਾਨ ਅੱਜ ਮੋਗਾ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ-ਚੇਅਰਮੈਨ ਬਰਿੰਦਰ ਮਧੇਕੇ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦੇ ਪਿੰਡਾਂ ਸ਼ਹਿਰਾਂ 'ਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਰਹੀ ਹੈ | ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਮੋਗਾ ਦੀ ਦਾਣਾ ਮੰਡੀ 'ਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਲਈ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਚੇਅਰਮੈਨ ਮਧੇਕੇ ਨੇ ਕਿਹਾ ਕਿ ਮੁੱਖ ਮੰਤਰੀ ਪੂਰੇ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਅੱਜ 4 ਅਪ੍ਰੈਲ ਸਨਿਚਰਵਾਰ ਨੂੰ 9 ਵਜੇ ਮੋਗਾ ਦੀ ਦਾਣਾ ਮੰਡੀ ਵਿਚ ਪਹੁੰਚ ਰਹੇ ਹਨ ਜਿੱਥੇ ਉਹ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਹਲਕਾ ਮੋਗਾ ਦੇ ਲੋਕਾਂ ਨੂੰ ਸੰਬੋਧਨ ਕਰਨਗੇ | ਇਸ ਮੌਕੇ ਚੇਅਰਮੈਨ ਮਧੇਕੇ ਨਾਲ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਦਿਲਪ੍ਰੀਤ ਸਿੱਧੂ

ਪਿਛਲੀ ਖ਼ਬਰ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਸਕਿੱਲ ਸੈਂਟਰ ਸ਼ੁਰੂ <br/> ਅਗਲੀ ਖ਼ਬਰ ਸਮਾਲਸਰ ਦੀ ਹੁਸ਼ਿਆਰ ਵਿਦਿਆਰਥਣ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।