11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦੀ ਨੂਰਪੁਰ ਕੈਲਾ ਸਹਿਕਾਰੀ ਸਭਾ ਦੀ ਚੋਣ <br/>

ਅਜੀਤ ਡੈਸਕ 04-04-2026
ਧਰਮਕੋਟ, 3 ਅਪ੍ਰੈਲ (ਪਰਮਜੀਤ ਸਿੰਘ)-ਦੀ ਨੂਰਪੁਰ ਕੈਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ 'ਚ ਹੋਈ | ਇਸ ਮੌਕੇ ਸਾਰੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਹਿਕਾਰੀ ਸਭਾ ਦਾ ਪ੍ਰਧਾਨ ਜਰਮਨਜੀਤ ਸਿੰਘ ਕੰਗ ਨੂੰ ਚੁਣ ਲਿਆ ਗਿਆ | ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਨੂੰ ਬਣਾਇਆ ਗਿਆ | ਇਸ ਮੌਕੇ ਸਭਾ ਦੇ ਚੁਣੇ ਗਏ ਪ੍ਰਧਾਨ ਜਰਮਨਜੀਤ ਸਿੰਘ ਕੰਗ ਨੇ ਕਿਹਾ ਕਿ ਸਭਾ ਦੇ ਸਮੂਹ ਮੈਂਬਰਾਂ ਤੇ ਹਲਕਾ ਵਿਧਾਇਕ ਵਲੋਂ ਜੋ ਉਨ੍ਹਾਂ 'ਤੇ ਵਿਸ਼ਵਾਸ ਕਰਕੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨਾਂ ਦੀ ਸੇਵਾ 'ਚ ਹਮੇਸ਼ਾ ਹਾਜ਼ਰ ਰਹਿਣਗੇ | ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਭਾ ਦੇ ਪ੍ਰਧਾਨ, ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਰਬਸੰਮਤੀ ਨਾਲ ਚੋਣ ਕਰਵਾਉਣ ਲਈ ਵਧਾਈ ਦਿੱਤੀ ਤੇ ਸਭਾ ਦੇ ਪ੍ਰਧਾਨ ਵਿਧਾਇਕ ਦਾ ਮੂੰਹ ਵੀ ਮਿੱਠਾ ਕਰਵਾਇਆ | ਇਸ ਮੌਕੇ ਸਰਪੰਚ ਪ੍ਰਕਾਸ਼ ਸਿੰਘ ਢੋਸ, ਕੁਲਵੰਤ ਸਿੰਘ, ਕੈਪਟਨ ਰਣਧੀਰ ਸਿੰਘ, ਅੰਗਰੇਜ਼ ਸਿੰਘ, ਜਸਵੰਤ ਸਿੰਘ, ਹਰਮੇਸ਼ ਸਿੰਘ, ਸਰਬਜੀਤ ਸਿੰਘ, ਗੁਰਮਿੰਦਰ ਸਿੰਘ ਗੋਰਾ, ਮਹਿਤਾਬ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਜ ਹੋਣ ਵਾਲੀ ਮੁੱਖ ਮੰਤਰੀ ਦੀ ਰੈਲੀ ਇਤਿਹਾਸ ਸਿਰਜੇਗੀ-ਪ੍ਰੇਮ ਚੰਦ ਚੱਕੀ ਵਾਲੇ <br/> ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਸਕਿੱਲ ਸੈਂਟਰ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।