11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੂਝਵਾਨ ਮਾਪਿਆਂ ਦੀ ਪਹਿਲੀ ਪਸੰਦ ਬਣਿਆ ਦਸਮੇਸ਼ ਸਕੂਲ

ਦਸਮੇਸ਼ ਸਕੂਲ ਵਿਖੇ ਮੀਟਿੰਗ ਦੌਰਾਨ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ, ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਤੇ ਸਮੂਹ ਸਟਾਫ਼ | ਤਸਵੀਰ : ਅਮੋਲਕ ਸਿੰਘ ਕਲਸੀ <br/> 04-04-2026
ਕਿਸ਼ਨਪੁਰਾ ਕਲਾਂ, 3 ਅਪ੍ਰੈਲ (ਅਮੋਲਕ ਸਿੰਘ ਕਲਸੀ)-ਪਿਛਲੇ ਕਈ ਦਹਾਕਿਆਂ ਤੋਂ ਵਿੱਦਿਆ ਦੇ ਖੇਤਰ ਵਿਚ ਪ੍ਰਮੁੱਖਤਾ ਨਾਲ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਉੱਚ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ, ਇਸ ਸਬੰਧੀ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਸਮੂਹ ਸਟਾਫ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਦਿਆਂ ਕਿਹਾ ਕਿ ਸਟਾਫ਼ ਦੇ ਸਹਿਯੋਗ ਤੇ ਬੱਚਿਆਂ ਦੀ ਮਿਹਨਤ ਸਦਕਾ ਸਕੂਲ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ ਅਤੇ ਸਕੂਲ ਦੇ ਸਰਪ੍ਰਸਤ ਮਾਸਟਰ ਸੁਖਦੇਵ ਸਿੰਘ ਸਿੱਧੂ ਵਲੋਂ ਸਥਾਪਿਤ ਇਹ ਸੰਸਥਾ ਸ਼ੁਰੂ ਤੋਂ ਹੀ ਲੋੜਵੰਦ ਪਰਿਵਾਰਾਂ ਦੀ ਵੱਡੀ ਮਦਦ ਲਈ ਮੋਹਰੀ ਰਹੀ ਹੈ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਇਹ ਮਾਣਮੱਤੀ ਸੰਸਥਾ ਇਕ ਅਜਿਹੀ ਸੰਸਥਾ ਹੈ, ਜੋ ਕਿ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਚੰਗੀਆਂ ਸਹੂਲਤਾਂ ਘੱਟ ਖਰਚਾ ਵਧੀਆ ਪੜ੍ਹਾਈ ਦੇਣ ਨੂੰ ਤਰਜੀਹ ਦਿੰਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਹੈ ਕਿ ਫ਼ਾਲਤੂ ਖ਼ਰਚਿਆਂ ਤੋਂ ਗੁਰੇਜ਼ ਕਰਦਿਆਂ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣਾ ਹੈ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਚਰਨਜੀਤ ਕੌਰ, ਰਮਨਦੀਪ ਕੌਰ, ਲਵਪ੍ਰੀਤ ਕੋਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਗੁਰਜੀਤ ਕੌਰ, ਜੈਸਮੀਨ ਕੌਰ, ਮਨਦੀਪ ਸਿੰਘ ਕੋਕਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਅਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਅੱਜ ਹੋਣ ਵਾਲੀ ਮੁੱਖ ਮੰਤਰੀ ਦੀ ਰੈਲੀ ਇਤਿਹਾਸ ਸਿਰਜੇਗੀ-ਪ੍ਰੇਮ ਚੰਦ ਚੱਕੀ ਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।