09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਖੇ ਕਰਨਗੇ ਲਗਭਗ 83 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ <br/>

ਅਜੀਤ ਡੈਸਕ 04-04-2026
ਮੋਗਾ, 3 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਦੀ ਅਗਵਾਈ 'ਚ ਦਾਣਾ ਮੰਡੀ ਮੋਗਾ ਵਿਖੇ 4 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਮੋਗਾ ਲਈ 83 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਉਦਘਾਟਨ ਕਰਨਗੇ | ਇਨ੍ਹਾਂ ਵਿਕਾਸ ਕਾਰਜਾਂ ਵਿਚ ਬਿਜਲੀ ਨਾਲ ਸਬੰਧਿਤ ਵਿਕਾਸ ਪ੍ਰੋਜੈਕਟ ਅਤੇ ਸੜਕਾਂ 'ਤੇ ਨਵੀਨੀਕਰਨ ਦੇ ਪ੍ਰੋਜੈਕਟ ਤੇ ਮੋਗਾ ਸ਼ਹਿਰ ਦਾ ਸੁੰਦਰੀਕਰਨ ਸ਼ਾਮਿਲ ਹੈ | ਇਸ ਵਿਸ਼ੇਸ਼ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਊਟੀਆਂ ਦੀ ਵੰਡ ਕੀਤੀ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਦਿਨ ਆਮ ਲੋਕਾਂ ਨੂੰ ਵੀ ਸੰਬੋਧਨ ਕਰਨਗੇ | ਇਸ ਲਈ ਆਮ ਲੋਕਾਂ ਦੇ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ ਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ |

ਪਿਛਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਡਾ. ਮੰਡੇਰ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ 6 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।