03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਾਰਡ ਨੰਬਰ 43 ਤੋਂ ਸੈਂਕੜੇ ਪਰਿਵਾਰ ਮਾਲਵਿਕਾ ਸੂਦ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ

ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਵਾਰਡ ਨੰਬਰ 43 ਤੋਂ ਸੈਂਕੜੇ ਪਰਿਵਾਰਾਂ ਨੇ ਹਲਕਾ ਇੰਚਾਰਜ ਕਾਂਗਰਸ ਮਾਲਵਿਕਾ ਸੂਦ ਦੀ ਅਗਵਾਈ ਵਿਚ ਕਾਂਗਰਸ ਦਾ ਪੱਲਾ ਫੜ ਲਿਆ | ਇਸ ਮੌਕੇ ਮਾਲਵਿਕਾ ਸੂਦ ਨੇ ਨੇ ਦੱਸਿਆ ਕਿ ਇਹ ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਹਿੱਸਾ ਬਣਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਗੱਲ ਤੋਂ ਭਲੀਭਾਂਤ ਜਾਣੂੰ ਹਨ ਕਿ ਕਾਂਗਰਸ ਪਾਰਟੀ ਹੀ ਲੋਕਾਂ ਦੀ ਹਿਮਾਇਤੀ ਪਾਰਟੀ ਹੈ ਤੇ ਪੰਜਾਬ ਦਾ ਆਉਣ ਵਾਲਾ ਭਵਿੱਖ ਹੈ | ਉਨ੍ਹਾਂ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਬਣਾਏਗੀ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਤੇ ਉਹ ਹੁਣ ਵਿਰੋਧੀਆਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ | ਉਨ੍ਹਾਂ ਕਿਹਾ ਕਿ ਜਿੰਨੇ ਵੀ ਪਰਿਵਾਰ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਉਨ੍ਹਾਂ ਨੂੰ ਪਾਰਟੀ ਵਲੋਂ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਸ਼ਾਮਿਲ ਹੋਣ ਵਾਲਿਆਂ ਵਿਚ ਵਾਰਡ ਨੰਬਰ 43 ਤੋਂ ਇਕਬਾਲ ਸਿੰਘ, ਅਮਰਦੀਪ, ਰਮੇਸ਼ ਕੁਮਾਰ, ਅਸ਼ੋਕ ਕੁਮਾਰ, ਹਰਬੰਸ ਬੁੱਧੂ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਉਨ੍ਹਾਂ ਦੀ ਅਗਵਾਈ ਹੇਠ ਸ਼ਾਮਿਲ ਹੋਏ |

ਪਿਛਲੀ ਖ਼ਬਰ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ 'ਤੇ ਨਿਸ਼ਾਨਾ ਸਾਧਿਆ ਅਗਲੀ ਖ਼ਬਰ ਹਲਕਾ ਵਿਧਾਇਕ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।