04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਕਰਵਾਇਆ ਗਿਆ | ਨਵੇਂ ਅਕਾਦਮਿਕ ਸਾਲ ਦੀ ਸਫਲਤਾ ਲਈ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ | ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚੇ ਇਸ ਧਾਰਮਿਕ ਯਾਤਰਾ ਨੂੰ ਲੈ ਕੇ ਬਹੁਤ ਖ਼ੁਸ਼ ਨਜ਼ਰ ਆਏ | ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀ ਮਰਯਾਦਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਅਧਿਆਤਮਿਕਤਾ ਨਾਲ ਜੋੜਨਾ ਹੈ | ਸਾਰਿਆਂ ਨੇ ਬਹੁਤ ਹੀ ਖ਼ੁਸ਼ੀ ਭਰੇ ਮਨ ਨਾਲ ਪ੍ਰਮਾਤਮਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹੋਏ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ |

ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਸ਼ਰਨਜੀਤ ਕੌਰ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਪਹਿਲੇ ਸੈਸ਼ਨ 'ਚ ਹੀ ਕਿੰਗਸਵੇਅ ਗਲੋਬਲ ਸਕੂਲ ਨੇ ਮਾਰਿਆ ਚੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।