05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅੰਬੇਡਕਰ ਮਿਸ਼ਨ ਭਾਰਤ ਮੋਗਾ ਯੂਨਿਟ ਦੀ ਮੀਟਿੰਗ

ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਜਸਪਾਲ ਸਿੰਘ ਬੱਬੀ)-ਅੰਬੇਦਕਰ ਮਿਸ਼ਨ ਭਾਰਤ ਮੋਗਾ ਯੂਨਿਟ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਜਿਸ 'ਚ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੇ ਪਿਛਲੇ ਕੰਮ ਦੇ ਬਕਾਏ ਜਲਦ ਦਿੱਤੇ ਜਾਣ ਤੇ ਨਵੀ ਜੀ ਰਾਮ ਜੀ ਸਕੀਮ ਚਾਲੂ ਕੀਤੀ ਜਾਵੇ, ਖਪਤਕਾਰਾਂ ਨੂੰ ਗੈਸ ਦੀ ਸਪਲਾਈ ਨਿਰਵਿਘਨ ਚਾਲੂ ਰੱਖੀ ਜਾਵੇ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਸਾਲ 2025-26 ਜਲਦ ਦਿੱਤੇ ਜਾਣ | ਸਰਕਾਰ ਤੋਂ ਮੰਗ ਕੀਤੀ ਕਿ ਇਕ ਰਾਸ਼ਟਰ ਤੇ ਇਕੋ ਜਿਹੀ ਸਿੱਖਿਆ ਨੀਤੀ ਲਾਗੂ ਕੀਤੀ ਜਾਵੇ ਤੇ ਸਰਕਾਰੀ ਸਕੂਲਾਂ ਨੂੰ ਨਵੇ ਵਿੱਦਿਅਕ ਵਰ੍ਹੇ ਸ਼ੁਰੂ ਹੋਣ ਤੇ ਹੀ ਕਿਤਾਬਾਂ, ਵਰਦੀਆਂ ਅਤੇ ਬੂਟ ਵਿਦਿਆਰਥੀਆਂ ਨੂੰ ਵੰਡੇ ਜਾਣ | ਇਸ ਮੌਕੇ ਦਰਸ਼ਨ ਸਿੰਘ ਚੰਦੜ, ਡਾ. ਸੁਰਜੀਤ ਸਿੰਘ ਦਾਊਧਰ, ਸੁਖਚੈਨ ਸਿੰਘ ਹੀਰਾ, ਪ੍ਰਸ਼ੋਤਮ ਲਾਲ, ਅਮਰਜੀਤ ਸਿੰਘ, ਮੁਖਤਿਆਰ ਸਿੰਘ, ਗੁਰਦੀਪ ਸਿੰਘ, ਸੂਬੇਦਾਰ ਬਲਵੀਰ ਸਿੰਘ, ਚਮਕੌਰ ਸਿੰਘ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿਹਤ ਯੋਜਨਾਵਾਂ ਨਾਲ ਲੋਕਾਂ ਦਾ ਦਿਲ ਜਿੱਤਿਆ-ਮਿੰਟੂ ਗਿੱਲ <br/> ਅਗਲੀ ਖ਼ਬਰ ਡਾ. ਹੇਡਗੇਵਾਰ ਸ਼ਹੀਦ ਓਮ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।