19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਯੂਨੀਵਰਸਲ ਹਿਊਮਨ ਰਾਈਟਸ ਫ਼ਰੰਟ ਵਲੋਂ ਮਨੁੱਖੀ ਅਧਿਕਾਰ ਚੇਤਨਾ ਸਮਾਗਮ 15 ਨੂੰ <br/>

ਅਜੀਤ ਡੈਸਕ 07-04-2026
ਮੋਗਾ, 6 ਅਪ੍ਰੈਲ (ਸੁਰਿੰਦਰਪਾਲ ਸਿੰਘ)-ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਤਰਨਜੀਤ ਸਿੰਘ ਕੋਟ ਈਸੇ ਖਾਂ ਨੇ ਦੱਸਿਆ ਕਿ ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਵਲੋਂ ਹਰੇਕ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਤੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨੁੱਖੀ ਅਧਿਕਾਰ ਚੇਤਨਾ ਸਮਾਗਮ ਫ਼ਰੰਟ ਦੇ ਰਾਸ਼ਟਰੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਨਿਰਮਲ ਕੁਟੀਆ ਧਰਮਕੋਟ ਨੇੜੇ ਬਾਬਾ ਗੈਂਦੀ ਰਾਮ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮਾਲਵੇ ਦੇ ਸਮੂਹ ਸੰਤ ਮਹਾਂਪੁਰਸ਼ ਪੁੱਜ ਰਹੇ ਹਨ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਤੋਂ ਬਾਅਦ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਸਬੰਧ 'ਚ ਵੱਖ-ਵੱਖ ਬੁਲਾਰੇ ਤੇ ਸਿੱਖ ਬੁੱਧੀਜੀਵੀ ਆਪੋ ਆਪਣੇ ਵਿਚਾਰ ਪੇਸ਼ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ <br/> ਅਗਲੀ ਖ਼ਬਰ ਅਸ਼ੀਰਵਾਦ ਸਕੀਮ 'ਚੋਂ ਸ਼ਹੀਦ ਫ਼ੌਜੀਆਂ ਦੀਆਂ 65 ਹਜ਼ਾਰ ਪਤਨੀਆਂ ਨੂੰ ਬਾਹਰ ਕੱਢਣਾ ਮੰਦਭਾਗਾ-ਹਰੀ ਸਿੰਘ ਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।