27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ-ਸਾਬਕਾ ਸਰਪੰਚ ਭੁੱਲਰ, ਡਾ. ਢਿੱਲੋਂ

ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਵਧਾਈ ਦੇਣ ਸਮੇਂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਡਾ. ਗੁਰਪ੍ਰੀਤ ਸਿੰਘ ਢਿੱਲੋਂ ਤੇ ਹੋਰ | ਤਸਵੀਰ: ਅਮੋਲਕ ਸਿੰਘ ਕਲਸੀ <br/> 08-04-2026
ਕਿਸ਼ਨਪੁਰਾ ਕਲਾਂ, 7 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)–ਹਲਕਾ ਧਰਮਕੋਟ ਦੀ ਸਿਆਸਤ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਮਿਲ ਹੋਣ ਨਾਲ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਤੇ ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸ਼ੀਰੇਵਾਲਾ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਅÏਲਖ ਤੇ ਸੀਨੀਅਰ ਅਕਾਲੀ ਆਗੂ ਅਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਸਾਂਝੇ ਬਿਆਨ ਵਿਚ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੱਖਣ ਬਰਾੜ ਵਰਗੇ ਤਜਰਬੇਕਾਰ ਆਗੂ ਦੀ ਪਾਰਟੀ ਵਿਚ ਸ਼ਮੂਲੀਅਤ ਨਾਲ ਸੰਗਠਨ ਨੂੰ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉੱਭਰੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਭਵਿੱਖ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜਤਵਾਲਾ, ਸਾਬਕਾ ਸਰਪੰਚ ਸਰਬਨ ਸਿੰਘ ਫਤਿਹਪੁਰ ਕੰਨੀਆਂ, ਨੰਬਰਦਾਰ ਗੁਰਜਿੰਦਰ ਸਿੰਘ, ਗੁਰਜੰਟ ਸਿੰਘ ਚਾਹਲ, ਰਣਜੀਤ ਸਿੰਘ ਮੱਲ੍ਹੀ, ਪ੍ਰਧਾਨ ਗੁਰਚਰਨ ਸਿੰਘ ਚੰਨਾ, ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ, ਗੁਰਜੀਤ ਸਿੰਘ ਬੁੱਟਰ, ਪਲਵਿੰਦਰ ਸਿੰਘ ਬੁੱਟਰ ਆਦਿ ਨੇ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਪਾਵਰਕਾਮ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।