27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਵਿਦਿਆਰਥੀ ਅੰਤਰਰਾਸ਼ਟਰੀ ਦਿਵਸ ਮਨਾਉਣ ਸਮੇਂ | ਤਸਵੀਰ: ਜਸਵਿੰਦਰ ਸਿੰਘ ਪੋਪਲੀ <br/> 08-04-2026
ਫਤਿਹਗੜ੍ਹ ਪੰਜਤੂਰ, 7 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਵਿਸ਼ਵ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ, ਉਪਰੰਤ ਬੱਚਿਆਂ ਦੇ ਸੰਤੁਲਿਤ ਆਹਾਰ ਨਾਲ ਸੰਬੰਧਿਤ ਸਲਾਦ ਬਣਾਉਣ ਦੇ ਤੇ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਪਰਿਭਾਸ਼ਾ ਦੱਸਦੇ ਹੋਏ ਕਿਹਾ ਕਿ ਸਿਹਤ ਨਾ ਸਿਰਫ ਸਾਡੀ ਸਰੀਰਕ ਸਿਹਤ ਨਾਲ ਸੰਬੰਧਿਤ ਹੈ ਬਲਕਿ ਇਸ ਦਾ ਸੰਬੰਧ ਸਾਡੀ ਮਾਨਸਿਕ ਸਿਹਤ ਤੇ ਸਮਾਜਿਕ ਸਿਹਤ ਨਾਲ ਵੀ ਹੈ | ਇਸ ਦੇ ਲਈ ਮਨੁੱਖ ਨੂੰ ਸੰਤੁਲਿਤ ਖੁਰਾਕ ਦੇ ਨਾਲ-ਨਾਲ ਕਸਰਤ, ਯੋਗਾ ਤੇ ਸੈਰ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਆ | ਇਸ ਦਿਨ ਵਿਦਿਆਰਥੀ ਸੰਤੁਲਿਤ ਆਹਾਰ ਦੇ ਆਧਾਰ 'ਤੇ ਅਪਣਾ ਭੋਜਨ ਲੈ ਕੇ ਆਏ ਸਨ | ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਾਰੇ ਦਿਵਸ ਮਨਾਏ ਜਾਂਦੇ ਹਨ ਤਾਂ ਜੋ ਵਿਦਿਆਰਥੀ ਵੀ ਇਨ੍ਹਾਂ ਦਿਵਸਾਂ ਦੇ ਬਾਰੇ ਜਾਗਰੂਕ ਹੋ ਸਕਣ |
ਪਿਛਲੀ ਖ਼ਬਰ ਪੰਜਾਬ ਸਰਕਾਰ ਖਰਾਬ ਹੋਈ ਕਿਸਾਨਾਂ ਦੀ ਫਸਲਾਂ ਦਾ ਮੁਆਵਜ਼ਾ ਦੇਵੇ-ਐਡਵੋਕੇਟ ਗਰੇਵਾਲ <br/> ਅਗਲੀ ਖ਼ਬਰ ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ-ਸਾਬਕਾ ਸਰਪੰਚ ਭੁੱਲਰ, ਡਾ. ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।