01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਜਗਸੀਰ ਸਿੰਘ ਨੱਥੂਵਾਲਾ ਮੀਤ ਪ੍ਰਧਾਨ ਨਿਯੁਕਤ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ <br/>

ਅਜੀਤ ਡੈਸਕ 11-04-2026
ਬਾਘਾ ਪੁਰਾਣਾ, 10 ਅਪ੍ਰੈਲ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਨਵ ਨਿਯੁਕਤ ਮੀਤ ਪ੍ਰਧਾਨ ਜਗਸੀਰ ਸਿੰਘ ਨੱਥੂ ਵਾਲਾ ਨਿਯੁਕਤ ਕੀਤੇ ਜਾਣ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਦਾ ਤਾਂਤਾ ਲੱਗ ਗਿਆ | ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਆਏ ਲੋਕਾਂ ਨੇ ਨੱਥੂਵਾਲਾ ਨੂੰ ਫੁੱਲਾਂ ਦੇ ਹਾਰ ਪਾ ਕੇ ਤੇ ਮਠਿਆਈਆਂ ਵੰਡ ਕੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜਗਸੀਰ ਸਿੰਘ ਨੱਥੂਵਾਲਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਨਿਭਾਉਣਗੇ | ਇਸ ਦੌਰਾਨ ਸੀਸ ਸਿੰਘ ਨੱਥੂਵਾਲਾ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦਾ ਧੰਨਵਾਦ ਕੀਤਾ | ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਜਗਸੀਰ ਸਿੰਘ ਨੱਥੂਵਾਲਾ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਹੈਰੋਇਨ ਤੇ 35000 ਹਜ਼ਾਰ ਡਰੱਗ ਮਨੀ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਕੜਿਆਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।