01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ ਤੇ 35000 ਹਜ਼ਾਰ ਡਰੱਗ ਮਨੀ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 11-04-2026
ਫ਼ਤਿਹਗੜ੍ਹ ਪੰਜਤੂਰ, 10 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਡੀ.ਜੀ.ਪੀ ਪੰਜਾਬ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਤੇ ਡੀ.ਐਸ.ਪੀ. ਜਸਵਰਿੰਦਰ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਐਸ.ਐਚ.ਓ. ਭਲਵਿੰਦਰ ਸਿੰਘ ਥਾਣਾ ਫ਼ਤਿਹਗੜ੍ਹ ਪੰਜਤੂਰ ਦੀ ਅਗਵਾਈ ਹੇਠ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਏ.ਐਸ.ਆਈ. ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤਲਾਸ਼ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਧਰਮਕੋਟ ਚੌਕ ਫ਼ਤਿਹਗੜ੍ਹ ਪੰਜਤੂਰ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਘੇੜਾ ਵਾਸੀ ਨੌਜਵਾਨ ਜੋ ਕਿ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ, ਜੋ ਅੱਜ ਦਾਣਾ ਮੰਡੀ ਲਲਿਹਾਂਦੀ ਦੇ ਸ਼ੈੱਡ ਹੇਠ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਏ.ਐਸ.ਆਈ. ਸੁਖਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਹਿਤ ਰੇਡ ਕੀਤੀ ਗਈ ਤਾਂ ਕਾਬੂ ਕੀਤੇ ਨੌਜਵਾਨ ਕੋਲੋਂ 10 ਗ੍ਰਾਮ ਹੈਰੋਇਨ ਅਤੇ 35000 ਰੁਪਏ ਡਰੱਗ ਮਣੀ ਬਰਾਮਦ ਹੋਈ | ਥਾਣਾ ਮੁਖੀ ਭਲਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਅਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸੰਘੇੜਾ ਵਜੋਂ ਹੋਈ ਹੈ ਜਿਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਫ਼ਤਿਹਗੜ੍ਹ ਪੰਜਤੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ 30 ਕਿੱਲੋ ਪੋਸਤ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਜਗਸੀਰ ਸਿੰਘ ਨੱਥੂਵਾਲਾ ਮੀਤ ਪ੍ਰਧਾਨ ਨਿਯੁਕਤ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।