01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਾਂਗਰਸ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂਆਂ ਨੇ ਨੱਥੂਵਾਲਾ ਨੂੰ ਦਿੱਤੀ ਵਧਾਈ <br/>

ਅਜੀਤ ਡੈਸਕ 11-04-2026
ਨੱਥੂਵਾਲਾ ਗਰਬੀ, 10 ਅਪ੍ਰੈਲ (ਨਵਦੀਪ ਸਿੰਘ)-ਬੀਤੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਤੇ ਸੀਨੀ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਵਲੋਂ ਸੀਨੀ ਕਾਂਗਰਸੀ ਆਗੂ ਜਸਵੀਰ ਸਿੰਘ ਸੀਰਾ ਨੱਥੂਵਾਲਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਜਸਵੀਰ ਸਿੰਘ ਨੱਥੂਵਾਲਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਮੈਨੂੰ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਤੇ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |
ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਦੇ ਆਗੂ ਸਾਬਕਾ ਸਰਪੰਚ ਸੁਖਦੇਵ ਸਿੰਘ ਲੰਗੇਆਣਾ, ਜਜ ਸਿੰਘ ਸਾਬਕਾ ਸਰਪੰਚ ਹਰੀਏ ਵਾਲਾ, ਗੁਰਚਰਨ ਸਿੰਘ ਚੀਦਾ, ਗੁਰਦਾਸ ਸਿੰਘ ਭਲੂਰ, ਨਾਹਰ ਸਿੰਘ ਸੈਕਟਰੀ ਸੁਖਾਨੰਦ, ਅੰਮਿ੍ਤਪਾਲ ਸਿੰਘ ਲੰਡੇ, ਸੀਪਾ ਸੇਖਾ, ਕੁਲਦੀਪ ਸਿੰਘ ਸਮਾਲਸਰ, ਬਲਜਿੰਦਰ ਸਿੰਘ ਮਾਹਲਾ ਖ਼ੁਰਦ, ਇਕਬਾਲ ਸਿੰਘ ਨੰਬਰਦਾਰ ਮਾਹਲਾ ਕਲਾਂ, ਦਲਜੀਤ ਸਿੰਘ, ਓਮ ਪ੍ਰਧਾਨ ਵੱਡਾ ਘਰ ਅਤੇ ਰਾਜਨ ਨਾਥੇਵਾਲਾ ਹਾਜ਼ਰ ਸਨ |

ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਾਊਾਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।