30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਹਾਈ ਸਕੂਲ ਧੱਲੇਕੇ ਵਿਖੇ ਆਧੁਨਿਕ ਸਿੱਖਿਆ ਇੰਟਰਐਕਟਿਵ ਦਾ ਉਦਘਾਟਨ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਧੱਲੇਕੇ ਵਿਖੇ ਪੰਜਾਬ ਸਰਕਾਰ ਦੁਆਰਾ ਆਧੁਨਿਕ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਭੇਜੇ ਗਏ 2 ਇੰਟਰਐਕਟਿਵ ਪੈਨਲਾਂ ਦਾ ਉਦਘਾਟਨ ਪਿੰਡ ਦੀ ਸਰਪੰਚ ਮਨਦੀਪ ਕੌਰ ਦੀ ਅਗਵਾਈ ਵਿਚ ਸਮੁੱਚੀ ਗਰਾਮ ਪੰਚਾਇਤ ਨੇ ਕੀਤਾ | ਇਸ ਮੌਕੇ ਸਰਪੰਚ ਮਨਦੀਪ ਕੌਰ ਤੇ ਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਹੁਣ ਇੰਟਰਐਕਟਿਵ ਪੈਨਲਾਂ ਦੇ ਜਰੀਏ ਸਕੂਲ ਦੇ ਵਿਦਿਆਰਥੀ ਆਧੁਨਿਕ ਸਿੱਖਿਆ ਲੈਣ ਦੇ ਧਾਰਨੀ ਹੋਣਗੇ ਤੇ ਸਿੱਖਿਆ ਦੇ ਖੇਤਰ ਵਿਚ ਇਹ ਇਕ ਨਵੀਂ ਕ੍ਰਾਂਤੀ ਹੈ | ਉਨ੍ਹਾਂ ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਅਮਰੀਕ ਸਿੰਘ ਪੰਚ, ਸੁਖਮੰਦਰ ਸਿੰਘ ਪੰਚ, ਬਾਬਾ ਇੰਦਰਜੀਤ ਸਿੰਘ ਜੌਹਲ, ਸੁਖਮੰਦਰ ਸਿੰਘ ਪ੍ਰਧਾਨ, ਛਿੰਦਰ ਸਿੰਘ, ਹਰਦੇਵ ਸਿੰਘ, ਕੁਲਵੰਤ ਸਿੰਘ, ਕੇਵਲ ਸਿੰਘ, ਅੰਗਰੇਜ਼ ਸਿੰਘ ਜੱਗਾ ਮੈਂਬਰ, ਦਿਲਪ੍ਰੀਤ ਸਿੰਘ ਮੈਂਬਰ, ਮੇਜਰ ਸਿੰਘ ਮੈਂਬਰ, ਮੁੱਖ ਅਧਿਆਪਕਾ ਸੀਤੀ ਸ਼ਰਮਾ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਬਾਬਾ ਤਪੀਆ ਜੀ ਮਾਡਲ ਸਕੂਲ ਦਾਤਾ ਵਿਖੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।