30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੀ.ਐੱਡ. ਕਾਲਜ ਢੁੱਡੀਕੇ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

ਅਜੀਤ ਡੈਸਕ 11-04-2026
ਅਜੀਤਵਾਲ, 10 ਅਪ੍ਰੈਲ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਵਿਖੇ ਕਾਲਜ ਮੈਨੇਜਮੈਂਟ ਕਮੇਟੀ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਡਾ. ਹੀਰਾ ਲਾਲ ਸ਼ਰਮਾ ਤੇ ਜਨਰਲ ਸਕੱਤਰ ਡਾ. ਹਰਜੋਤ ਕਮਲ ਦੀ ਯੋਗ ਅਗਵਾਈ ਵਿਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਬੀ.ਐਡ., ਐਮ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤਮੰਦ ਜੀਵਨ ਹੀ ਖ਼ੁਸ਼ਹਾਲ ਜ਼ਿੰਦਗੀ ਦੀ ਕੁੰਜੀ ਹੈ, ਸਹੀ ਖ਼ੁਰਾਕ, ਨਿਯਮਿਤ ਵਰਜ਼ਿਸ਼ ਤੇ ਸਾਫ਼ ਵਾਤਾਵਰਨ ਸਿਹਤ ਲਈ ਜਰੂਰੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਪ੍ਰਮੁੱਖ ਡਾ. ਅਜੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ, ਜਿਸ ਲਈ ਸੰਤੁਲਿਤ ਆਹਾਰ, ਨਿਯਮਿਤ ਕਸਰਤ ਤੇ ਮਾਨਸਿਕ ਤੰਦਰੁਸਤੀ, ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਤੇ ਸਹੀ ਜੀਵਨ ਸ਼ੈਲੀ ਨੂੰ ਬਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਸਟਾਫ਼ ਤੇ ਵਿਦਿਆਰਥੀ ਪ੍ਰਸ਼ੰਸਾ ਦੇ ਕਾਬਿਲ ਹਨ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ |

ਪਿਛਲੀ ਖ਼ਬਰ ਪ੍ਰਸਿੱਧ ਰਾਗੀ ਜਥਾ ਭਾਈ ਗੁਰਪ੍ਰੇਮ ਸਿੰਘ ਲੱਖਾ ਦੀ ਧਰਮ ਪਤਨੀ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।