30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਰਾਸ਼ਟਰਪਤੀ ਭਾਰਤ ਦੇ ਨਾਂਅ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤੇ ਗਏ | ਇਸ ਦੌਰਾਨ ਮੋਰਚੇ ਦੇ ਆਗੂਆਂ ਤੇ ਕਿਸਾਨ ਜਥੇਬੰਦੀਆਂ ਨੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਂਅ ਮੰਗ ਪੱਤਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਸੌਂਪੇ | ਇਸ ਸਬੰਧੀ ਅੱਜ ਮੋਗਾ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਅਤੇ ਜਥੇਬੰਦੀ ਆਗੂਆਂ 'ਚ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀ.ਕੇ.ਯੂ. ਤੋਤੇਵਾਲ, ਬਾਬਾ ਸੁਖਦੀਪ ਸਿੰਘ ਖ਼ਾਲਸਾ ਸਰਬੱਤ ਦਾ ਭਲਾ ਮੰਚ ਪੰਜਾਬ, ਹਰਵਿੰਦਰ ਸਿੰਘ ਢੋਲੇਵਾਲਾ ਬੀ.ਕੇ.ਯੂ. ਮਝੈਲ, ਜੱਗਾ ਭੈਣੀ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ, ਸ੍ਰੀ ਅੰਮਿ੍ਤਸਰ ਸਤਨਾਮ ਸਿੰਘ ਸੰਧੂ ਹਰੀਕੇ ਬੀ.ਕੇ.ਯੂ. ਮਝੈਲ, ਜ਼ਿਲ੍ਹਾ ਫ਼ਿਰੋਜ਼ਪੁਰ 'ਚ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ, ਤਰਨਜੀਤ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਤੋਤੇਵਾਲ, ਜ਼ਿਲ੍ਹਾ ਮੋਹਾਲੀ 'ਚ ਸੇਵਾ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ ਬੀ.ਕੇ.ਯੂ. ਤੋਤੇਵਾਲ, ਜ਼ਿਲ੍ਹਾ ਬਰਨਾਲਾ 'ਚ ਹਰਵਿੰਦਰ ਸਿੰਘ ਬੱਲੋ ਬੀ.ਕੇ.ਯੂ. ਏਕਤਾ ਮਾਲਵਾ ਤੇ ਸਾਥੀਆਂ, ਜ਼ਿਲ੍ਹਾ ਫ਼ਾਜ਼ਿਲਕਾ 'ਚ ਗੁਰਨਾਮ ਸਿੰਘ ਅਬੋਹਰ ਬੀ.ਕੇ.ਯੂ. ਤੋਤੇਵਾਲ, ਜ਼ਿਲ੍ਹਾ ਕਪੂਰਥਲਾ 'ਚ ਪਰਮਜੀਤ ਸਿੰਘ ਜੱਬੋਵਾਲ, ਜ਼ਿਲ੍ਹਾ ਜਲੰਧਰ 'ਚ ਨਛੱਤਰ ਸਿੰਘ ਸ਼ੇਰੇ ਪੰਜਾਬ ਨੌਜਵਾਨ ਜਥੇਬੰਦੀ, ਜ਼ਿਲ੍ਹਾ ਲੁਧਿਆਣਾ 'ਚ ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ-ਮਜ਼ਦੂਰ ਯੂਨੀਅਨ, ਜ਼ਿਲ੍ਹਾ ਬਠਿੰਡਾ 'ਚ ਸੂਬਾ ਪ੍ਰਧਾਨ ਬੀ.ਕੇ.ਯੂ. ਏਕਤਾ ਮਾਲਵਾ, ਜ਼ਿਲ੍ਹਾ ਮਾਨਸਾ 'ਚ ਜ਼ਿਲ੍ਹਾ ਪ੍ਰਧਾਨ ਨਸੀਬ ਸਿੰਘ ਬੀ.ਕੇ.ਯੂ. ਏਕਤਾ ਮਾਲਵਾ, ਜ਼ਿਲ੍ਹਾ ਤਰਨਤਾਰਨ 'ਚ ਜੱਜਬੀਰ ਸਿੰਘ ਭਿੱਖੀਵਿੰਡ ਬੀ.ਕੇ.ਯੂ. ਮਝੈਲ, ਜੱਜਵਿੰਦਰ ਸਿੰਘ ਸਭਰਾ ਹੜ੍ਹ ਪੀੜਤ ਸੰਘਰਸ਼ ਕਮੇਟੀ ਵਲੋਂ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਘੱਟ ਭਾਅ, ਵਧਦੇ ਕਰਜ਼ੇ ਅਤੇ ਕੁਦਰਤੀ ਆਫ਼ਤਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਨੇ ਝੋਨੇ ਦੀ ਫ਼ਸਲ ਬਰਬਾਦ ਕਰ ਦਿੱਤੀ ਸੀ, ਜਦ ਕਿ ਇਸ ਸਾਲ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਮੰਗ ਪੱਤਰ ਵਿਚ ਪੰਜਾਬ ਦੀਆਂ 23 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਫ਼ਸਲਾਂ ਦਾ ਸੌ ਫ਼ੀਸਦੀ ਬੀਮਾ ਕਰਨ ਤੇ ਪ੍ਰਦੂਸ਼ਣ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ | ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੁਲਜੀਤ ਸਿੰਘ ਰੌਂਤਾ, ਗੁਰਚਰਨ ਸਿੰਘ ਤੋਤੇਵਾਲ, ਮਲਕੀਤ ਸਿੰਘ ਸ਼ਾਹਕੋਟ, ਚੰਦਨ ਰੌਂਤਾ, ਦੀਪ ਮੁਦਕੀ, ਸੁਖਮਨ ਹਰਾਜ ਆਦਿ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਉਪ ਚੇਅਰਮੈਨ ਗਿੱਲ <br/> ਅਗਲੀ ਖ਼ਬਰ ਮੱਖਣ ਬਰਾੜ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੇਗੀ-ਗੁਰਦੀਪ ਭਿੰਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।