30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਉਪ ਚੇਅਰਮੈਨ ਗਿੱਲ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕੌਮੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾਣ | ਉਨ੍ਹਾਂ ਅੱਜ ਇੱਥੇ ਮੋਗਾ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ | ਕਮਿਸ਼ਨ ਦੇ ਉਪ ਚੇਅਰਮੈਨ ਨੇ ਕਿਹਾ ਕਿ ਵੱਧ ਤੋਂ ਵੱਧ ਸਫ਼ਾਈ ਕਰਮਚਾਰੀਆਂ ਨੂੰ ਨਮਸਤੇ ਪੋਰਟਲ ਉੱਪਰ ਰਜਿਸਟਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵਲੋਂ ਬਿਲਕੁਲ ਮੁਫ਼ਤ ਸਫ਼ਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ | ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖ਼ਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ ਗਰੁੱਪ ਜ਼ਰੂਰ ਦਰਜ ਕੀਤਾ ਜਾਵੇ | ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਸੰਗਠਨਾਂ ਦੇ ਮੁਖੀਆਂ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਤੇ ਸੰਗਠਨਾਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ | ਕਮਿਸ਼ਨ ਦੇ ਉਪ ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਵਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੇਂਡੂ ਖੇਤਰਾਂ ਵਿਚ ਸਫ਼ਾਈ ਕਰਮੀਆਂ ਦੀ ਸਹੀ ਗਿਣਤੀ, ਸਮਾਜਿਕ ਸਥਿਤੀ ਤੇ ਹਾਲਤਾਂ ਬਾਰੇ ਸਰਵੇ ਇਕ ਮਹੀਨੇ ਵਿਚ ਮੁਕੰਮਲ ਕਰ ਕੇ ਰਿਪੋਰਟ ਡਿਪਟੀ ਕਮਿਸ਼ਨਰ ਮੋਗਾ ਨੂੰ ਸੌਂਪੀ ਜਾਵੇ ਜੋ ਕਿ ਅੱਗੇ ਕੌਮੀ ਸਫ਼ਾਈ ਕਮਿਸ਼ਨ ਨੂੰ ਭੇਜੀ ਜਾਵੇ | ਕਮਿਸ਼ਨ ਦੇ ਉਪ ਚੇਅਰਮੈਨ ਨੇ ਇਹ ਵੀ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਸਫ਼ਾਈ ਕਰਮਚਾਰੀਆਂ ਦਾ ਪ੍ਰੋਵੀਡੈਂਟ ਫ਼ੰਡ ਲਾਜ਼ਮੀ ਕੱਟ ਕੇ ਉਸ ਨੂੰ ਕਰਮਚਾਰੀਆਂ ਦੇ ਖਾਤਿਆਂ ਵਿਚ ਜਮ੍ਹਾ ਕਰਵਾਉਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਮਿਸ਼ਨ ਦੇ ਉਪ ਚੇਅਰਮੈਨ ਨੂੰ ਯਕੀਨ ਦਿਵਾਇਆ ਕਿ ਸਫ਼ਾਈ ਸੇਵਕਾਂ ਲਈ ਭਲਾਈ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ | ਇਸ ਮੌਕੇ ਐਸ.ਪੀ. ਸੰਦੀਪ ਸਿੰਘ ਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਥਵੇਅਜ਼ ਗਲੋਬਲ ਸਕੂਲ ਨੇ ਦਸਤਾਰ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਰਾਸ਼ਟਰਪਤੀ ਭਾਰਤ ਦੇ ਨਾਂਅ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।