30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 11-04-2026
ਧਰਮਕੋਟ, 10 ਅਪੈ੍ਰਲ (ਪਰਮਜੀਤ ਸਿੰਘ)-ਡਾ. ਰਮਨ ਸਿੰਗਲਾ ਸਿਵਲ ਸਰਜਨ ਮੋਗਾ ਦੇ ਨਿਰਦੇਸ਼ਾਂ ਅਨੁਸਾਰ ਡਾ. ਰਿਪੁਦਮਨ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਵਿਸ਼ਵ ਸਿਹਤ ਦਿਵਸ 'ਤੇ ਵੱਖ-ਵੱਖ ਥਾਵਾਂ 'ਤੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਸਬੰਧੀ ਸਿਹਤ ਕੇਂਦਰ ਸ਼ੇਰਪੁਰ ਤਾਇਬਾ ਵਲੋਂ ਪਰਮਿੰਦਰ ਕੁਮਾਰ ਤੇ ਮੈਡਮ ਬੇਅੰਤ ਕੌਰ ਨੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਜਾਗਰੂਕਤਾ ਕੈਂਪ ਲਗਾਏ ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਤੰਦਰੁਸਤ ਸਿਹਤ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਰਕਾਰੀ ਹਾਈ ਸਕੂਲ ਵਿਚ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੀ ਟੀਮ ਨੇ ਜੰਕ ਫੂਡ ਅਤੇ ਟਰਾਂਸਫੈਟ ਵਾਲੇ ਪਦਾਰਥਾਂ ਅਤੇ ਨਸ਼ਿਆਂ ਦੇ ਮਨੁੱਖੀ ਸਿਹਤ ਉੱਪਰ ਪੈਂਦੇ ਬੁਰੇ ਪ੍ਰਭਾਵਾਂ ਬਾਰੇ, ਟਰਾਂਸਫੈਂਟ ਵਾਲੇ ਪਦਾਰਥਾਂ ਦਾ ਸੇਵਨ ਨਾ ਕਰਨ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਆਸ਼ਾ ਵਰਕਰ ਸਤਨਾਮ ਕੌਰ, ਸਕੂਲ ਟੀਚਰ ਪ੍ਰਗਟ ਸਿੰਘ, ਮਨਦੀਪ ਕੁਮਾਰ, ਮੈਡਮ ਕਰਮਜੀਤ ਕੌਰ, ਮੈਡਮ ਰੀਨਾ ਰਾਣੀ ਵੀ ਹਾਜ਼ਰ ਸਨ | ਅਖੀਰ ਵਿਚ ਸਕੂਲ ਦੇ ਇੰਚਾਰਜ ਮੈਡਮ ਰਮਨਜੀਤ ਕੌਰ ਵਲੋਂ ਸਿਹਤ ਵਿਭਾਗ ਦੀ ਟੀਮ ਦਾ ਮਹੱਤਵਪੂਰਨ ਜਾਣਕਾਰੀ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ |

ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਵੀ.ਐਸ.ਏ. ਸ਼ੂਟਿੰਗ ਚੈਂਪੀਅਨਸ਼ਿਪ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ... ਅਗਲੀ ਖ਼ਬਰ ਸਾਹਿਤ ਸਭਾ ਬਾਘਾ ਪੁਰਾਣਾ ਨੇ ਵਿਚਾਰ ਚਰਚਾ ਤੇ ਕਵੀ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।