29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੱਖਣ ਬਰਾੜ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਪਾਰਟੀ ਲਈ ਵੱਡੀ ਮਜ਼ਬੂਤੀ-ਸੁਰਜੀਤ ਰਣਸੀਂਹ <br/>

ਅਜੀਤ ਡੈਸਕ 11-04-2026
ਨਿਹਾਲ ਸਿੰਘ ਵਾਲਾ, 10 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਮੋਗਾ ਜ਼ਿਲ੍ਹੇ 'ਚ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸੂਬੇ ਦੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੇ ਫ਼ਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਹੋ ਗਏ ਹਨ | ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਬਰਾੜ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਭਰਤੀ ਲਈ ਅਹਿਮ ਯੋਗਦਾਨ ਪਾਇਆ ਤੇ ਉਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੀ ਬਣੇ | ਪਰ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਕੇ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ | ਬਰਜਿੰਦਰ ਸਿੰਘ ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਸ਼ਮੂਲੀਅਤ ਕਰਨ 'ਤੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਪਰਮਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਧੂੜਕੋਟ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਦੀ ਰਾਜਨੀਤੀ 'ਚ ਮਰਹੂਮ ਨੇਤਾ ਜਥੇਦਾਰ ਤੋਤਾ ਸਿੰਘ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਅਥਾਹ ਵਿਕਾਸ ਕਾਰਜਾਂ ਅਤੇ ਲੋਕ ਸੇਵਾਵਾਂ ਨੂੰ ਅੱਜ ਵੀ ਪਾਰਟੀ ਆਗੂਆਂ, ਵਰਕਰਾਂ ਅਤੇ ਲੋਕਾਂ ਵਲੋਂ ਹਮੇਸ਼ਾ ਯਾਦ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਵਿਚ ਨਵਾਂ ਜੋਸ਼-ਆਗੂ <br/> ਅਗਲੀ ਖ਼ਬਰ ਕੌਂਸਲਰ ਸਾਹਿਲ ਅਰੋੜਾ ਨੇ ਪਾਰਟੀ ਹਾਈਕਮਾਂਡ ਦਾ ਉਪ ਪ੍ਰਧਾਨ ਨਿਯੁਕਤ ਕਰਨ 'ਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।