29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਵਿਚ ਨਵਾਂ ਜੋਸ਼-ਆਗੂ <br/>

ਅਜੀਤ ਡੈਸਕ 11-04-2026
ਕਿਸ਼ਨਪੁਰਾ ਕਲਾਂ, 10 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ 'ਤੇ ਹਨ, ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਜੋ ਰੌਣਕ ਤੇ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ, ਉਹ ਕਾਫ਼ੀ ਵੱਖਰੀ ਨਜ਼ਰ ਆ ਰਹੀ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜ਼ਤ ਵਾਲਾ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ ਅਤੇ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਮੱਲ੍ਹੀ ਵਲੋਂ ਕਹੀ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋ ਰਿਹਾ ਹੈ ਤੇ ਪਿੰਡ ਪੱਧਰ 'ਤੇ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਰਕਰ ਸੁਖਬੀਰ ਸਿੰਘ ਬਾਦਲ ਦੇ ਜਜ਼ਬੇ ਅਤੇ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ | ਅਗਾਂਹਵਧੂ ਕਿਸਾਨ ਰਣਜੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੀ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਕਾਫ਼ੀ ਤੇਜ਼ੀ ਆਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੁੜ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਦੀ ਗੱਲ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜ਼ਤ ਵਾਲਾ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਰਣਜੀਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਚੋਂ ਸ਼ਾਮਿਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ-ਟਕਸਾਲੀ ਅਕਾਲੀ <br/> ਅਗਲੀ ਖ਼ਬਰ ਮੱਖਣ ਬਰਾੜ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਪਾਰਟੀ ਲਈ ਵੱਡੀ ਮਜ਼ਬੂਤੀ-ਸੁਰਜੀਤ ਰਣਸੀਂਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।