29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਚੋਂ ਸ਼ਾਮਿਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ-ਟਕਸਾਲੀ ਅਕਾਲੀ <br/>

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਤੇ ਮਜ਼ਬੂਤੀ ਹਾਸਲ ਹੋਈ ਜਦੋਂ ਵਿਕਾਸ ਦੇ ਮਸੀਹਾ ਜਾਣੇ ਜਾਂਦੇ ਟਕਸਾਲੀ ਅਕਾਲੀ ਸਵਰਗਵਾਸੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੇ ਪਰਿਵਾਰਕ ਸਿਆਸੀ ਵਾਰਿਸ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਜ਼ਿਲ੍ਹੇ ਦੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਦੁਬਾਰਾ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਹਨ | ਇਹ ਵਿਚਾਰ ਮਹਾਨ ਸੁਤੰਤਰਤਾ ਸੰਗਰਾਮੀ ਤੇ ਟਕਸਾਲੀ ਅਕਾਲੀ ਪਰਿਵਾਰ ਸੰਤ ਬਾਬਾ ਕਿਰਪਾਲ ਸਿੰਘ ਅਤੇ ਬਾਬਾ ਬਲਵੰਤ ਸਿੰਘ ਰੋਡਿਆਂ ਵਾਲਿਆਂ ਦੇ ਪੋਤਰੇ ਸਟੇਟ ਅਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਆਗੂ ਤੇ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਵਲੋਂ ਦੁਬਾਰਾ ਆਪਣੇ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਬਣਾਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਨਾਲ ਇਕੱਲੇ ਮੋਗਾ ਜ਼ਿਲ੍ਹੇ ਵਿਚ ਹੀ ਨਹੀਂ, ਸਗੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ |
ਡਾ. ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਹਮਾਇਤੀ ਸਮੁੱਚੇ ਪੰਜਾਬ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆ ਵਿਚ ਭਾਵ ਵਿਦੇਸ਼ਾਂ ਵਿਚ ਵੀ ਵੱਸਦੇ ਹਨ | ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਤੇ ਪੰਥਕ ਪਰਿਵਾਰ ਹੋਣ ਕਰਕੇ ਕਾਹਲ਼ੇਪਣ 'ਚ ਪਾਰਟੀ ਛੱਡਣ ਦਾ ਮੱਖਣ ਬਰਾੜ ਨੂੰ ਸਮੇਂ ਸਿਰ ਅਹਿਸਾਸ ਹੋਇਆ ਤਾਂ ਉਨ੍ਹਾਂ ਦੇ ਦੁਆਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਨਾਲ ਉਨ੍ਹਾਂ ਦੇ ਸ਼ੁੱਭਚਿੰਤਕਾਂ ਵਿਚ ਵੀ ਬਹੁਤ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਆਉਣ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੋਈ ਹੈ |

ਪਿਛਲੀ ਖ਼ਬਰ ਮੋਗਾ ਅੰਡਰ-23 ਦੀ ਧਮਾਕੇਦਾਰ ਜਿੱਤ • ਫ਼ਾਜ਼ਿਲਕਾ ਨੂੰ ਹਰਾ ਕੇ ਕਵਾਟਰ ਫਾਈਨਲ ਵਿਚ ਦਾਖ਼ਲਾ-ਕਮਲ ਅਰੋੜਾ ਅਗਲੀ ਖ਼ਬਰ ਮੱਖਣ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਵਰਕਰਾਂ ਵਿਚ ਨਵਾਂ ਜੋਸ਼-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।