29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗ੍ਰਾਮ ਪੰਚਾਇਤ ਕੋਠੇ ਕਰਤਾਰ ਸਿੰਘ ਵਿਖੇ ਮੋਟਰ ਦਾ ਉਦਘਾਟਨ <br/>

ਅਜੀਤ ਡੈਸਕ 11-04-2026
ਸਮਾਧ ਭਾਈ, 10 ਅਪ੍ਰੈਲ (ਜਗਰੂਪ ਸਿੰਘ ਸਰੋਆ)-ਗ੍ਰਾਮ ਪੰਚਾਇਤ ਕੋਠੇ ਕਰਤਾਰ ਸਿੰਘ (ਸਮਾਧ ਭਾਈ) ਦੇ ਸ਼ਮਸ਼ਾਨਘਾਟ 'ਚ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਸਹਿਯੋਗ ਸਦਕਾ ਲਗਾਈ ਸਬਮਰਸੀਬਲ ਮੋਟਰ ਦਾ ਉਦਘਾਟਨ ਸਰਪੰਚ ਜਸਪਾਲ ਸਿੰਘ ਨੇ ਬਟਨ ਦਬਾ ਕੇ ਕੀਤਾ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਵਿਧਾਇਕ ਅੰਮਿ੍ਤਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਰਹਿੰਦੇ ਹੋਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯੋਗ ਗਰਾਂਟਾਂ ਦੇਣਗੇ ਤਾਂ ਜੋ ਪਿੰਡ ਦੇ ਸਰਬਪੱਖੀ ਵਿਕਾਸ ਲਈ ਹੋਰ ਹੰਭਲਾ ਮਾਰਿਆ ਜਾ ਸਕੇ | ਇਸ ਮੌਕੇ ਸਾਬਕਾ ਸਰਪੰਚ ਦਰਸਨ ਧਾਲੀਵਾਲ, ਪੰਚ ਲਖਵੀਰ ਸਿੰਘ, ਰਣਜੀਤ ਸਿੰਘ, ਭਾਗਾ ਸਿੰਘ ਦਰਾਕਾ, ਪ੍ਰਧਾਨ ਜਸਵਿੰਦਰ ਸਿੰਘ ਫ਼ੌਜੀ, ਪੂਰਨ ਸਿੰਘ, ਮਿਸਤਰੀ ਜੱਸੂ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।