28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਾ. ਮਾਣਿਕ ਮੈਮੋਰੀਅਲ ਕਾਲਜ ਦਾ ਬੀ.ਐਸ.ਸੀ. (ਆਈ.ਟੀ.) ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 11-04-2026
ਧਰਮਕੋਟ, 10 ਅਪ੍ਰੈਲ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਦਾ ਬੀ.ਐਸ.ਸੀ. (ਆਈ.ਟੀ.) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਕਾਲਜ ਦੇ ਪਿ੍ੰਸੀਪਲ ਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਨਵਜੋਤ ਕੌਰ ਨੇ ਜਮਾਤ ਵਿਚੋਂ ਪਹਿਲਾ ਸਥਾਨ, ਕੰਨਨਜੀਤ ਕੌਰ ਤੇ ਦੂਜਾ ਅਤੇ ਬੱਬਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਪਰਿਣਾਮ ਹੈ | ਇਸ ਮੌਕੇ ਤੇ ਉਨ੍ਹਾਂ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਚੰਗੇ ਨਤੀਜੇ ਲਿਆਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਵਲੋਂ ਵੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ | ਇਸ ਮੌਕੇ ਅਸਿਸਟੈਂਟ ਪੋ੍ਰ. ਅਰਵਿੰਦਰ ਸਿੰਘ, ਮਨਪ੍ਰੀਤ ਕੌਰ, ਤਨਵੀਰ ਕੌਰ, ਅਨੁਰਾਗ ਕੌਰ ਅਤੇ ਕਾਜਲ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਰਾਗੀ ਗ੍ਰੰਥੀ ਸਭਾ ਦੀ ਸਰਬਸੰਮਤੀ ਨਾਲ ਚੋਣ •ਸਵਰਨ ਸਿੰਘ ਬਣੇ ਪੰਜਾਬ ਪ੍ਰਧਾਨ ਅਗਲੀ ਖ਼ਬਰ ਬਾਬਾ ਭੋਲਾ ਭਗਤ ਵਲੋਂ ਪ੍ਰਸਿੱਧ ਪੰਜਾਬੀ ਗਾਇਕਾ ਸੁਰਮਨੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।