28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਾਂਗਰਸੀ ਆਗੂ ਤਖ਼ਤੂਪੁਰਾ ਵਲੋਂ ਗੜਿਆਂ ਨਾਲ ਮਾਰੀਆਂ ਫ਼ਸਲਾਂ ਦਾ ਦੌਰਾ

ਅਜੀਤ ਡੈਸਕ 11-04-2026
ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਜ਼ਿਲ੍ਹੇ ਦੇ ਪਿੰਡ ਖੁਖਰਾਣਾ ਵਿਖੇ ਗੜਿਆਂ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਪੰਜਾਬ ਸਰਕਾਰ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤੇ ਹੁਣ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਹੈ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ |
ਪਿਛਲੀ ਖ਼ਬਰ ਸਰਕਲ ਮਹਿਣਾ ਦੇ ਪ੍ਰਧਾਨ ਬੁੱਘੀਪੁਰਾ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।