12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਐਮ.ਏ.ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਸ਼ਾਨਦਾਰ ਨਤੀਜਿਆਂ ਲਈ ਕਾਲਜ ਸਟਾਫ਼, ਵਿਦਿਆਰਥੀਆ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਐਮ.ਏ ਪੰਜਾਬੀ ਦੇ ਪਹਿਲੇ ਸਮੈਸਟਰ ਵਿਚ ਸੁਖਵਿੰਦਰ ਕੌਰ ਨੇ 77.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਸੰਦੀਪ ਕੌਰ ਨੇ 73.5 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨਵਪ੍ਰੀਤ ਕੌਰ ਨੇ 66.25 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਐਮ.ਏ. ਦੇ ਤੀਸਰੇ ਸਮੈਸਟਰ ਵਿਚ ਹਰਮਨਦੀਪ ਕੌਰ ਨੇ 78.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਅੰਜਲੀ ਨੇ 68 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਰਾਜਵੰਤ ਕੌਰ ਨੇ 65.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਡਾ. ਅਸ਼ੋਕ ਗਰਗ ਨੇ ਪ੍ਰਬੰਧਕੀ ਕਮੇਟੀ ਵਲੋਂ ਪੀ.ਜੀ. ਪੰਜਾਬੀ ਵਿਭਾਗ ਦੇ ਅਧਿਆਪਕਾ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆ ਨੂੰ ਅਸ਼ੀਰਵਾਦ ਦਿੰਦਿਆਂ ਸੁਨਹਿਰੇ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਪਲਵਿੰਦਰ ਕੌਰ, ਸਹਾਇਕ ਪ੍ਰੋ. ਰਮਨਪ੍ਰੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਊਸ਼ਾ ਹਾਜ਼ਰ ਸਨ |

ਪਿਛਲੀ ਖ਼ਬਰ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਦੀ ਜਗਜੋਤ ਕੌਰ ਨੇ ਅੱਠਵੀਂ ਜਮਾਤ ਵਿਚੋਂ ਮੈਰਿਟ ਵਿਚ ਸਥਾਨ ਲਿਆ <b... ਅਗਲੀ ਖ਼ਬਰ ਮਨਜੀਤ ਮਾਨ ਨੇ ਕੀਤੀ ਪਿੰਡ ਮੋਠਾਂਵਾਲੀ 'ਚ ਪ੍ਰਭਾਵਸ਼ਾਲੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।