12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਦੀ ਜਗਜੋਤ ਕੌਰ ਨੇ ਅੱਠਵੀਂ ਜਮਾਤ ਵਿਚੋਂ ਮੈਰਿਟ ਵਿਚ ਸਥਾਨ ਲਿਆ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਦੇ ਨਤੀਜੇ ਵਿਚ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਗਤ ਸੇਵਕ ਸੰਸਥਾਵਾਂ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ, ਸਕੂਲ ਪਿ੍ੰਸੀਪਲ ਬਲਜਿੰਦਰ ਕੌਰ ਨੇ ਦੱਸਿਆ ਕਿ ਸਾਲ 2025-26 ਵਿਚ ਅੱਠਵੀਂ ਜਮਾਤ ਦੇ ਕੁਲ 89 ਬੱਚਿਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿਚ ਜਗਜੋਤ ਕੌਰ ਸਪੁੱਤਰੀ ਮਨਜਿੰਦਰ ਸਿੰਘ ਨੇ 585/600 (97.50 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪੰਜਾਬ ਬੋਰਡ ਦੀ ਮੈਰਿਟ ਵਿਚ 15ਵਾਂ ਮੋਗੇ ਜ਼ਿਲੇ੍ਹ ਵਿਚੋਂ ਦੂਜਾ ਅਤੇ ਸਕੂਲ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਧਰਮਪ੍ਰੀਤ ਕੌਰ 96.17 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਦੂਜਾ ਅਤੇ ਪ੍ਰਭਜੋਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਤੀਜਾ ਸਥਾਨ ਹਾਸਲ ਕੀਤਾ | ਕੁਲ 89 ਬੱਚਿਆਂ ਵਿਚੋਂ 26 ਬੱਚਿਆਂ ਵਲੋਂ 90 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਗਏ ਅਤੇ ਸਾਰਿਆਂ ਬੱਚਿਆਂ ਨੇ ਪਹਿਲੀ ਪੁਜ਼ੀਸ਼ਨ ਨਾਲ ਅੰਕ ਪ੍ਰਾਪਤ ਕੀਤੇ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ, ਸਕੂਲ ਪਿ੍ੰਸੀਪਲ ਬਲਜਿੰਦਰ ਕੌਰ, ਵਾਇਸ ਪਿ੍ੰਸੀਪਲ ਕੁਲਵਿੰਦਰ ਕੌਰ, ਸੁਰਿੰਦਰ ਸਿੰਘ, ਹਰਵੀਰ ਕੌਰ ਨੇ ਜਗਜੋਤ ਕੌਰ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੈਰਿਟ ਵਿਚ ਆਉਣ ਤੇ ਜਗਜੋਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਡਾ. ਅੰਮਿ੍ਤਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਐਮ.ਏ.ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।