13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸਾਖੀ ਦਾ ਤਿਉਹਾਰ ਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਛੇਵੀਂ ਜਮਾਤ ਦੇ ਬੱਚੇ ਰੰਗ ਬਿਰੰਗੇ ਪਹਿਰਾਵੇ 'ਚ ਸਕੂਲ ਆਏ | ਸਕੂਲ ਦੇ ਟੈਂਡਰ ਫੀਟ ਵਿਭਾਗ 'ਚ ਸਕੂਲ ਦੀਆਂ ਅਧਿਆਪਕ ਨੀਰੂ ਨੇ ਨੰਨੇ ਮੁੰਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਤਾ ਦੱਸੀ | ਤੀਸਰੀ ਤੋਂ ਛੇਵੀਂ ਜਮਾਤ ਦੇ ਬੱਚਿਆਂ ਨੇ ਪੰਜਾਬੀ ਪਹਿਰਾਵੇ 'ਚ ਭੰਗੜਾ ਤੇ ਗਿੱਧਾ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ, ਖ਼ਾਲਸਾ ਪ੍ਰਗਟਿਓ ਦਿਵਸ ਤੇ ਜਲਿਆਂ ਵਾਲਾ ਬਾਂਗ ਦੇ ਖ਼ੂਨੀ ਹੱਤਿਆ ਕਾਂਡ ਬਾਰੇ ਦੱਸਿਆ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ ਅਤੇ ਸਮੁੱਚੀ ਮੈਨੇਜਮੈਂਟ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਚਾਰ ਸਾਲ ਝੂਠ ਦੀ ਸਿਆਸਤ ਕਰਨ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ-ਜਥੇਦਾਰ ਮਾਹਲਾ ਅਗਲੀ ਖ਼ਬਰ ਹੇਮਕੁੰਟ ਸਕੂਲ ਕੋਟ ਈਸੇ ਖਾਂ 'ਚ ਮਨਾਇਆ ਵਿਸਾਖੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।