13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਾਬ ਦੇ ਲੋਕ ਚਾਰ ਸਾਲ ਝੂਠ ਦੀ ਸਿਆਸਤ ਕਰਨ ਵਾਲਿਆਂ ਨੂੰ ਮੂੰਹ ਨਹੀਂ ਲਾਉਣਗੇ-ਜਥੇਦਾਰ ਮਾਹਲਾ

ਅਜੀਤ ਡੈਸਕ 14-04-2026
ਠੱਠੀ ਭਾਈ, 13 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸਰਕਲ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਇਕੱਠ ਤੋਂ ਘਬਰਾ ਕੇ ਬੇਤੁਕੀ ਬਿਆਨਬਾਜ਼ੀ ਕਰ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਰਤਾ ਵੀ ਫ਼ਰਕ ਪੈਣ ਵਾਲਾ ਨਹੀਂ | ਸਰਦਾਰ ਮਾਹਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਆਮ ਆਦਮੀ ਕਹਿਣ ਵਾਲਿਆਂ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਦਿੱਲੀ ਦੇ ਕੇਜਰੀਵਾਲ ਦੇ ਝੂਠਾਂ ਦਾ ਪਰਦਾ ਦਿੱਲੀ ਦੇ ਲੋਕ ਦਿਨ ਬਦਿਨ ਚੁੱਕ ਰਹੇ ਹਨ ਜਿਸ ਕਾਰਨ ਲੋਕਾਂ ਦਾ ਮਨ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਉਲਾਰ ਬਣਾ ਚੁੱਕਾ ਹੈ | ਇਸ ਮੌਕੇ ਸੁਖਚਰਨ ਸਿੰਘ ਸ਼ਿੰਦਾ ਠੱਠੀ ਭਾਈ, ਛਿੰਦਰਪਾਲ ਸਿੰਘ ਮੱਲਕੇ, ਜਗਜੀਤ ਸਿੰਘ ਮੱਲ੍ਹੀ, ਹਰਪ੍ਰੀਤ ਸਿੰਘ ਨੰਬਰਦਾਰ, ਸਾਬਕਾ ਪ੍ਰਧਾਨ ਇਕਬਾਲ ਸਿੰਘ ਵਾਲੀਆ, ਅੰਗਰੇਜ਼ ਸਿੰਘ ਪ੍ਰਧਾਨ ਸੁਖਾਨੰਦ, ਸੰਮਤੀ ਮੈਂਬਰ ਚਰਨਜੀਤ ਸਿੰਘ ਸੁਖਾਨੰਦ, ਸਾਬਕਾ ਪ੍ਰਧਾਨ ਜੱਸਾ ਸਿੰਘ ਸੁਖਾਨੰਦ, ਨੰਬਰਦਾਰ ਜਗਸੀਰ ਸਿੰਘ ਸੇਖਾ ਕਲਾਂ, ਮਨਜੀਤ ਸਿੰਘ ਵਾਂਦਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।