14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਯੂਨਾਈਟਿਡ ਅਕਾਲੀ ਦਲ ਵਲੋਂ ਪਿੰਡ ਡਾਲਾ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਲਈ 29 ਮੈਂਬਰੀ ਕਮੇਟੀ ਗਠਿਤ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਯੂਨਾਇਟਡ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਤਹਿਤ ਪਿੰਡ ਡਾਲਾ ਜ਼ਿਲ੍ਹਾ ਮੋਗਾ ਵਿਖੇ ਭਾਈ ਜਗਸੀਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਕੀਤੀ ਗਈ ਕਿਉਂਕਿ 2027 ਦੀਆਂ ਚੋਣਾਂ 'ਚ ਚੰਗੇ ਉਮੀਦਵਾਰ ਖੜੇ੍ਹ ਕਰਕੇ ਪੰਜਾਬ 'ਚ ਪੰਥਕ ਸਰਕਾਰ ਬਣਾਈ ਜਾਵੇ ਜਿਹੜੀ ਸਰਕਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਹੋਵੇ, ਬੰਦੀ ਸਿੰਘ ਰਿਹਾਅ ਹੋਣ, ਕਿਸਾਨਾਂ ਦੀ ਲੁੱਟ ਘਸੁੱਟ ਬੰਦ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ, ਨਸ਼ੇ ਤੋਂ ਰਹਿਤ ਪੰਜਾਬ ਹੋਵੇ ਨੌਕਰੀਆਂ ਪੜੇ ਲਿਖਿਆਂ ਲੋਕਾਂ ਨੂੰ ਦਿੱਤੀਆਂ ਜਾਣ | ਅੱਜ ਪਿੰਡ ਡਾਲਾ ਵਿਖੇ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਇਹ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਨੀਤੀ ਮਾੜੀ ਰਹੀ ਜਿਹੜੀਆਂ ਸਰਕਾਰਾਂ ਪੰਜਾਬ 'ਚ ਬਣੀਆਂ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਅੱਜ ਦੀ ਆਮ ਆਦਮੀ ਪਾਰਟੀ ਸਰਕਾਰ ਸਾਰੀਆਂ ਪਾਰਟੀਆਂ ਕੇਂਦਰ ਵੱਲ ਝਾਕਦੀਆਂ ਰਹੀਆਂ ਅਤੇ ਕੇਂਦਰ ਦੇ ਪਿੱਛੇ ਲੱਗ ਕੇ ਪੰਜਾਬ ਦੇ ਬੁਨਿਆਦੀ ਹੱਕਾਂ ਦੀ ਗੱਲ ਕਦੇ ਵੀ ਨਹੀਂ ਕੀਤੀ | ਅਸੀਂ 2027 ਵਿਚ ਪੰਜਾਬ ਅੰਦਰ ਪੰਥਕ ਸਰਕਾਰ ਬਣਾਉਣੀ ਚਾਹੁੰਦੇ ਹਾਂ, ਇਸ ਕਰਕੇ ਅੱਜ ਪਿੰਡ ਡਾਲਾ ਵਿਖੇ ਪਿੰਡ ਇਕਾਈ ਦੇ ਪ੍ਰਧਾਨ ਭਾਈ ਜਗਸੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਭਾਈ ਹਰਜਿੰਦਰ ਸਿੰਘ ਤੇ ਭਾਈ ਜਗਜੀਤ ਸਿੰਘ, ਜਥੇਦਾਰ ਲਾਭ ਸਿੰਘ, ਜਰਨਲ ਸਕੱਤਰ ਭਾਈ ਨਛੱਤਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਸੁਖਮੰਦਰ ਸਿੰਘ ਤੇ ਜਥੇਦਾਰ ਹਰਪਾਲ ਸਿੰਘ, ਪ੍ਰਚਾਰ ਸਕੱਤਰ ਭਾਈ ਅੰਗਰੇਜ਼ ਸਿੰਘ, ਭਾਈ ਹਰਜੀਤ ਸਿੰਘ ਤੇ ਬੇਅੰਤ ਸਿੰਘ, ਪੈੱ੍ਰਸ ਸੈਕਟਰੀ ਭਾਈ ਜਵਰ ਸਿੰਘ, ਭਾਈ ਭਾਈ ਸਤਪਾਲ ਸਿੰਘ ਬਣਾਏ ਗਏ ਜਦ ਕਿ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਮੰਗਲ ਸਿੰਘ, ਭਾਈ ਨੈਬ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਦਲਜੀਤ ਸਿੰਘ, ਭਾਈ ਸੁਖਮੰਦਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਤੇਜਾ ਸਿੰਘ, ਭਾਈ ਜਸਮੇਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਚਰਨ ਸਿੰਘ ਤੇ ਦਰਸ਼ਨ ਸਿੰਘ ਚੁਣੇ ਗਏ | ਭਾਈ ਹਰਪ੍ਰੀਤ ਸਿੰਘ ਧਾਲੀਵਾਲ ਜਥੇਬੰਧਕ ਸਕੱਤਰ ਬਣਾਏ ਗਏ | ਇਸ ਸਮੇਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਸਾਰੇ ਚੁਣੇ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮੱਖਣ ਬਰਾੜ ਵਲੋਂ ਹਲਕਾ ਧਰਮਕੋਟ ਦੇ ਗੜੇਮਾਰੀ ਨਾਲ ਪ੍ਰਭਾਵਿਤ ਸਾਰੇ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਜ਼ੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।