14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮਲੂਕਾ ਪਬਲਿਕ ਸਕੂਲ ਸਮਾਧ ਭਾਈ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 14-04-2026
ਸਮਾਧ ਭਾਈ, ,13 ਅਪ੍ਰੈਲ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਸਮਾਧ ਭਾਈ 'ਵਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਰੰਗ-ਬਰੰਗੇ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਸਾਰਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤਰੀਕੇ ਨਾਲ ਕੀਤੀ ਗਈ, ਜਿਸ ਤੋਂ ਬਾਅਦ ਬੱਚਿਆਂ ਨੇ ਭੰਗੜਾ, ਗਿੱਧਾ ਤੇ ਵਿਸਾਖੀ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਸੁਖਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਦੱਸਿਆ ਤੇ ਸਭ ਨੂੰ ਮਿਹਨਤ ਅਤੇ ਏਕਤਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮਿਸਿਜ਼ ਰਣਧੀਰ ਕੌਰ ਕਲੇਰ ਤੇ ਡਾਇਰੈਕਟਰ ਕੋਹਿਨੂਰ ਸਿੱਧੂ ਨੇ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਦੇ ਗ੍ਰਹਿ ਵਿਖੇ ਮੱਖਣ ਬਰਾੜ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਮਾਊਾਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।