15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹਰਵਿੰਦਰ ਧਾਲੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 14-04-2026
ਠੱਠੀ ਭਾਈ, 13 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਅਧਿਆਪਕ ਸੈੱਲ ਦੇ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਨਾਲ ਸੰਬੰਧਿਤ ਵੱਖ-ਵੱਖ ਜਨ ਸਮੱਸਿਆਵਾਂ ਨੂੰ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ | ਧਾਲੀਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਤੇ ਇਸ ਲਈ ਉਹ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਹਨ | ਉਨ੍ਹਾਂ ਨੇ ਮੁੱਖ ਮੰਤਰੀ ਸਾਹਿਬ ਨੂੰ ਇਲਾਕੇ ਦੇ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿਵਾਇਆ ਕਿ ਉਠਾਏ ਗਏ ਮਸਲਿਆਂ 'ਤੇ ਜਲਦ ਹੀ ਪਾਰਟੀ ਦੀ ਉੱਚ ਪੱਧਰੀ ਕਮੇਟੀ ਦੇ ਧਿਆਨ ਵਿਚ ਲਿਆ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਧਾਲੀਵਾਲ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਲਾਕੇ ਦੀਆਂ ਸਮੱਸਿਆਵਾਂ ਨੂੰ ਇਸੇ ਤਰ੍ਹਾਂ ਉੱਚ ਪੱਧਰ 'ਤੇ ਉਠਾਉਂਦੇ ਰਹਿਣਗੇ | ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪੰਜਾਬ ਪ੍ਰਧਾਨ ਡਾਕਟਰ ਅਜੇ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ |

ਪਿਛਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ 'ਚ ਸਕੂਲਾਂ ਲਈ ਲਾਇਬ੍ਰੇਰੀ ਹੋਵੇ ਜ਼ਰੂਰੀ-ਵਿਵੇਕ <br/> ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਨੇ ਵਿਸਾਖੀ ਮੌਕੇ ਪਸ਼ੂਆਂ ਨੂੰ ਹਰਾ ਚਾਰਾ, ਗੁੜ ਪਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।