15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਟੀ.ਐਲ.ਐਫ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਤੇ ਰਵਾਇਤੀ ਅੰਦਾਜ਼ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤ, ਗਿੱਧਾ ਤੇ ਭੰਗੜਾ ਪੇਸ਼ ਕਰਦੇ ਹੋਏ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਵਿਹੜੇ ਨੂੰ ਫੁਲਕਾਰੀਆਂ, ਪਤੰਗਾਂ ਅਤੇ ਚਾਰਟਾਂ ਨਾਲ ਸਜਾਇਆ ਗਿਆ ਸੀ ਜੋ ਪੰਜਾਬ ਦੇ ਵਾਢੀ ਦੇ ਮੌਸਮ ਨੂੰ ਦਰਸਾਉਂਦੇ ਸਨ | ਇਨ੍ਹਾਂ ਪੇਸ਼ਕਾਰੀਆਂ ਦੌਰਾਨ 1699 ਵਿਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਥਾਪਨਾ ਤੇ ਵਾਢੀ ਦੇ ਮੌਸਮ ਦੇ ਖੁਸ਼ੀ ਭਰੇ ਜਸ਼ਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀ ਰੰਗੀਨ, ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਸਨ | ਸੱਭਿਆਚਾਰਕ ਪ੍ਰੋਗਰਾਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ ਊਰਜਾਵਾਨ ਭੰਗੜਾ ਅਤੇ ਮਨਮੋਹਕ ਗਿੱਧਾ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਵਿਸਾਖੀ ਸਾਨੂੰ ਸਾਡੀਆਂ ਜੜ੍ਹਾਂ, ਸਾਡੀ ਸੰਸਕਿ੍ਤੀ ਅਤੇ ਸਾਡੇ ਕਿਸਾਨਾਂ ਦੇ ਅਣਥੱਕ ਯਤਨਾਂ ਨਾਲ ਜੋੜਨ ਦਾ ਕੰਮ ਕਰਦੀ ਹੈ | ਇਸ ਮੌਕੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ |

ਪਿਛਲੀ ਖ਼ਬਰ ਅਗਰਵਾਲ ਭਾਈਚਾਰੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਅਗਰੋਹਾ ਧਾਮ ਦੇ ਵਿਕਾਸ ਬਾਰੇ ਚਰਚਾ ਕੀਤੀ <br/> ਅਗਲੀ ਖ਼ਬਰ ਗਲੋਬਲ ਵਿਜਡਮ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।