15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਐਡਵੋਕੇਟ ਰਾਮੇਸ਼ ਗਰੋਵਰ ਨੇ ਕੀਤਾ ਬਾਰ ਐਸੋਸੀਏਸ਼ਨ ਮੋਗਾ ਦਾ ਧੰਨਵਾਦ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਬਾਰ ਐਸੋਸੀਏਸ਼ਨ ਮੋਗਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਮੇਸ਼ ਗਰੋਵਰ ਉਪ ਦਫ਼ਤਰ ਮੋਗਾ ਪੁੱਜੇ ਜਿੱਥੇ ਉਨ੍ਹਾਂ ਨਾਲ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ, ਐਡਵੋਕੇਟ ਰਣਵਿੰਦਰ ਸਿੰਘ ਰਾਣੂੰ ਗਿੱਲ ਅਤੇ ਐਡਵੋਕੇਟ ਗੁਰਮੇਲ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਰਾਮੇਸ਼ ਗਰੋਵਰ ਨੇ ਦੱਸਿਆ ਕਿ ਹੁਣੇ-ਹੁਣੇ ਉਨ੍ਹਾਂ ਬਾਰ ਕੌਂਸਲ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਦੇ ਮੈਂਬਰ ਵਜੋਂ ਚੋਣ ਲੜੀ ਹੈ ਤੇ ਬਾਰ ਐਸੋਸੀਏਸ਼ਨ ਮੋਗਾ ਦੇ ਸਮੂਹ ਵਕੀਲਾਂ ਨੇ ਉਸ ਨੂੰ ਵੱਡਾ ਸਮਰਥਨ ਦਿੱਤਾ ਹੈ | ਇਸ ਲਈ ਉਨ੍ਹਾਂ ਦਾ ਰੋਮ-ਰੋਮ ਉਨ੍ਹਾਂ ਲਈ ਰਿਣੀ ਹੈ ਅਤੇ ਜਦ ਉਹ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਬਣੇ ਸਨ ਤਾਂ ਉਸ ਸਮੇਂ ਵੀ ਮੋਗਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਸੀ ਤੇ ਹੁਣ ਬਾਰ ਕੌਸਲ ਦੀਆਂ ਚੋਣਾਂ ਵਿਚ ਵੀ ਬਾਰ ਮੋਗਾ ਵਿਚੋਂ ਉਨ੍ਹਾਂ ਨੂੰ 80 ਫ਼ੀਸਦੀ ਵੋਟਾਂ ਪਈਆਂ ਹਨ ਜੋ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਨੇ ਕਿਹਾ ਕਿ ਉਹ ਹਮੇਸ਼ਾ ਹੀ ਐਡਵੋਕੇਟ ਰਾਮੇਸ਼ ਗਰੋਵਰ ਦੇ ਨਾਲ ਖੜ੍ਹੇ ਹਨ ਤੇ ਭਵਿੱਖ ਵਿਚ ਵੀ ਖੜ੍ਹੇ ਰਹਿਣਗੇ |

ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਿੱਖਿਆ ਕੇਂਦਰਾਂ ਨੇ ਮਨਾਈ 10ਵੀਂ ਵਰ੍ਹੇਗੰਢ, ਕਰਵਾਇਆ ਗਿਆ ਪਰਿਵਾਰ ਮਿਲਣ ਸਮਾਗਮ ਮੁੱਖ ਮਹਿਮਾਨਾਂ ਨੇ ਹੋਣਹਾਰ ਵਿਦਿਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।