17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ 'ਵਿਸਾਖੀ' ਦਾ ਤਿਉਹਾਰ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ | ਸਕੂਲ 'ਚ ਪ੍ਰਾਰਥਨਾ ਸਭਾ ਮੌਕੇ ਵਿਦਿਆਰਥੀਆਂ ਦੁਆਰਾ ਬੜੇ ਹੀ ਦਿਲ ਖਿਚਵੇਂ ਚਾਰਟ ਪੇਸ਼ ਕੀਤੇ ਗਏ ਤੇ ਹੋਰ ਵਿਦਿਆਰਥੀਆਂ ਦੀ ਜਾਣਕਾਰੀ 'ਚ ਵਾਧਾ ਕਰਨ ਵਾਲੇ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਹਰ ਸਾਲ ਕਣਕਾਂ ਦੀ ਵਾਢੀ ਵੇਲੇ ਮਨਾਇਆ ਜਾਂਦਾ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਭਾਵੇ ਵਿਸਾਖੀ ਦਾ ਤਿਉਹਾਰ ਖ਼ੁਸ਼ੀਆਂ ਦਾ ਪ੍ਰਤੀਕ ਹੈ, ਪਰ ਇਸ ਦਿਨ ਦੇ ਨਾਲ ਸੰਨ 1919 ਵਿਚ ਵਾਪਰੀ ਜੱਲਿਆਂਵਾਲਾ ਬਾਗ ਦੀ ਘਟਨਾ ਵੀ ਯਾਦ ਆਉਂਦੀ ਹੈ, ਜਦੋਂ ਬਿ੍ਟਿਸ਼ ਅਫ਼ਸਰ ਸਰ ਜਨਰਲ ਅਡਵਾਇਰ ਦੇ ਹੁਕਮਾ ਤੇ ਸੈਂਕੜੇ ਲੋਕ ਸ਼ਹੀਦ ਕਰ ਦਿੱਤੇ ਗਏ ਸਨ | ਇਸ ਦਿਨ ਦਾ ਇਤਿਹਾਸ ਸਿੱਖ ਧਰਮ ਲਈ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਹੀ ਸੰਨ 1699 ਵਿਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰੇ ਸਾਜੇ ਸਨ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਇਸ ਮੌਕੇ ਯੂ.ਕੇ.ਜੀ., ਤੀਸਰੀ, ਅਤੇ ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਲੋਕ ਨਾਚ ਵੀ ਪੇਸ਼ ਕੀਤਾ | ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਦੁਆਰਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕੀ ਪੰਜਾਬ ਦਾ ਇਤਿਹਾਸ ਅਤੇ ਵਿਰਸਾ ਬਹੁਤ ਹੀ ਅਮੀਰ ਅਤੇ ਮਹਾਨ ਹੈ | ਅੰਤ 'ਚ ਸਕੂਲ ਵਲੋਂ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਵਿਸਾਖੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਵਰਿੰਦਾਵਨ ਪੀੜਤ ਸਪਨਾ ਹੰਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤ... ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।