17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਵਰਿੰਦਾਵਨ ਪੀੜਤ ਸਪਨਾ ਹੰਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

ਅਜੀਤ ਡੈਸਕ 14-04-2026
ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿਚ ਯਮੁਨਾ ਨਦੀ 'ਚ ਵਾਪਰੀ ਕਿਸ਼ਤੀ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ | ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਵਰਿੰਦਾਵਨ 'ਚ ਵਾਪਰੀ ਦੁਖਦਾਈ ਕਿਸ਼ਤੀ ਦੁਰਘਟਨਾ ਜਿਸ ਨੇ ਪੰਜਾਬ ਦੇ ਵਸਨੀਕਾਂ ਸਮੇਤ ਕਈ ਮਾਸੂਮ ਲੋਕਾਂ ਦੀ ਜਾਨ ਲੈ ਲਈ ਨੇ ਨਾ ਸਿਰਫ਼ ਉਨ੍ਹਾਂ ਦੇ ਸਗੋਂ ਸਨਾਤਨ ਧਰਮ ਨਾਲ ਜੁੜੇ ਸਾਰੇ ਲੋਕਾਂ ਦੇ ਦਿਲ ਤੋੜ ਦਿੱਤੇ ਹਨ | ਇਸ ਨੁਕਸਾਨ ਤੋਂ ਪੈਦਾ ਹੋਏ ਦਰਦ ਤੇ ਸੋਗ ਨੂੰ ਸ਼ਬਦ ਢੁਕਵੇਂ ਢੰਗ ਨਾਲ ਬਿਆਨ ਕਰਨ ਤੋਂ ਅਸਮਰਥ ਹਨ | ਉਨ੍ਹਾਂ ਨੇ ਰਾਜ ਪੱਧਰ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਤੇ ਉੱਤਰ ਪ੍ਰਦੇਸ਼ ਸਰਕਾਰ ਦੋਵਾਂ ਨੂੰ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਤੇ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕਰਨ, ਜਿਸ ਨਾਲ ਉਨ੍ਹਾਂ ਦੇ ਜ਼ਖ਼ਮਾਂ ਨੂੰ ਭਰਨ ਵਿਚ ਮਦਦ ਮਿਲੇਗੀ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨਾਲ ਸੰਜੀਵ ਅਗਰਵਾਲ, ਜਤਿੰਦਰ ਚੱਢਾ ਅਤੇ ਤਰਸੇਮ ਜੰਡ ਸ਼ਾਮਲ ਸਨ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ 21ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਧੂਮਧਾਮ ਨਾਲ ਮਨਾਇਆ 'ਵਿਸਾਖੀ' ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।