19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐਸ. ਐਫ. ਸੀ. ਪਬਲਿਕ ਸਕੂਲ ਨੇ 10ਵੀਂ ਦੇ ਪ੍ਰੀਖਿਆ ਨਤੀਜੇ 'ਚ ਮਾਰੀ ਬਾਜ਼ੀ <br/>

ਅਜੀਤ ਡੈਸਕ 17-04-2026
ਧਰਮਕੋਟ, 16 ਅਪ੍ਰੈਲ (ਪਰਮਜੀਤ ਸਿੰਘ)-ਸ਼ਹਿਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਐਸ. ਐਫ. ਸੀ. ਪਬਲਿਕ ਸਕੂਲ ਦਾ 10ਵੀਂ ਕਲਾਸ ਦਾ ਬੋਰਡ ਪ੍ਰੀਖਿਆ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਪਵਨਪ੍ਰੀਤ ਕੌਰ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਜੋਬਨਪ੍ਰੀਤ ਸਿੰਘ ਨੇ 93 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਜੈਯਨੂਰ ਕੌਰ ਨੇ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਹੋਰ ਵਿਦਿਆਰਥੀਆਂ ਵਿਚ ਯਾਸਮੀਨ, ਸ਼ਿਵਾਂਗੀ, ਸੁਖਮਨਪ੍ਰੀਤ ਅਤੇ ਮੁਸਕਾਨਦੀਪ ਨੇ ਵੀ ਕ੍ਰਮਵਾਰ 87 ਪ੍ਰਤੀਸ਼ਤ, 85 ਪ੍ਰਤੀਸ਼ਤ, 84 ਪ੍ਰਤੀਸ਼ਤ ਤੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਵਧੀਆ ਨਤੀਜੇ ਦਿੱਤੇ | ਸਕੂਲ ਦੇ ਸੀ. ਈ. ਓ. ਅਭਿਸ਼ੇਕ ਜਿੰਦਲ, ਪਿ੍ੰਸੀਪਲ ਸ਼ੀਨਮ ਜਿੰਦਲ ਅਤੇ ਐਚ.ਐਮ. ਸਰਿਤਾ ਅਰੋੜਾ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਵਧਾਈ ਦਿੱਤੀ |

ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਨੈਸ਼ਨਲ ਰੋਇੰਗ 'ਚ ਮੱਦੋਕੇ ਸਕੂਲ ਦੀ ਪ੍ਰਭਜੋਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।