07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਘਰੇਲੂ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ-ਭੁਪਿੰਦਰ ਸਿੰਘ ਦੌਲਤਪੁਰਾ <br/>

ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਘੱਲ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਸੂਬੇ ਅੰਦਰ ਸਬਜ਼ੀਆਂ ਮੱਕੀ ਦੀ ਫ਼ਸਲ ਹਰੇ ਚਾਰੇ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ, ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ ਘੱਟ ਇਨ੍ਹਾਂ ਦਿਨਾਂ ਵਿਚ 6 ਘੰਟੇ ਬਿਜਲੀ ਸਪਲਾਈ ਜ਼ਰੂਰ ਦਿੱਤੀ ਜਾਵੇ ਤਾਂ ਜੋ ਹਰਾ ਚਾਰਾ ਅਤੇ ਸਬਜ਼ੀਆਂ ਨੂੰ ਗਰਮੀ ਦੀ ਮਾਰ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਘਰੇਲੂ ਬਿਜਲੀ ਦਾ ਬਹੁਤ ਬੁਰਾ ਹਾਲ ਹੈ | ਬਿਜਲੀ ਨਾ ਆਉਣ ਕਾਰਨ ਬਜ਼ੁਰਗਾਂ, ਬੱਚਿਆਂ ਨੂੰ ਤੰਗੀ ਆ ਰਹੀ ਹੈ ਉੱਪਰੋਂ ਮੱਛਰ ਦਾ ਸੀਜ਼ਨ ਹੋਣ ਕਾਰਨ ਡੇਂਗੂ ਹੋਣ ਦਾ ਖ਼ਦਸ਼ਾ ਹੈ, ਇਸ ਲਈ ਘਰੇਲੂ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐਮ.ਬੀ. ਵਿਚੋਂ ਪੰਜਾਬ ਦਾ ਵਿਰਾਸਤੀ ਮਾਲਕਾਨਾ ਹੱਕ ਖ਼ਤਮ ਕੀਤਾ ਹੈ | ਉਸ ਨੂੰ ਲੈ ਕੇ ਭਾਜਪਾ ਲੋਕਾਂ ਨੂੰ ਗੁਮਰਾਹ ਨਾ ਕੀਤਾ ਜਾਵੇ, ਪੰਜਾਬ ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਮੈਂਬਰਸ਼ਿਪ ਨਾਲ ਕੋਈ ਛੇੜਛਾੜ ਨਹੀਂ ਹੋਈ, ਪਰ ਜੋ ਕੇਂਦਰ ਸਰਕਾਰ ਨੇ ਇਹ ਛੇੜਛਾੜ ਕੀਤੀ ਹੈ ਉਹ ਜਨਤਕ ਜ਼ਾਹਿਰ ਹੋ ਚੁੱਕੀ ਹੈ | ਭਾਜਪਾ ਆਗੂ ਕੇਂਦਰੀ ਗ੍ਰਹਿ ਮੰਤਰੀ ਕੋਲ ਸਿਫ਼ਾਰਿਸ਼ ਕਰਨ ਕਿ ਪੰਜਾਬ ਦੇ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫ਼ਸਲ ਨੂੰ ਜਲਦ ਤੋਂ ਜਲਦ ਚੁੱਕਿਆ ਜਾਵੇ | ਹਰ ਰੋਜ਼ ਵਿਗੜਦੇ ਮੌਸਮ ਨੇ ਕਿਸਾਨ ਦੇ ਸਾਹ ਸੂਤੇ ਹੋਏ ਹਨ ਕਿਉਂਕਿ ਕਿਸਾਨ ਨੂੰ ਪਹਿਲਾਂ ਤੋਂ ਹੀ ਗੜੇਮਾਰੀ ਦੀ ਮਾਰ ਬਹੁਤ ਡੂੰਘੀ ਪਈ ਹੈ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕਾ ਹੈ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨੀ ਮੰਗਾਂ ਤੁਰੰਤ ਮੰਨੀਆਂ ਜਾਣ |

ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਦਿਆਰਥੀਆਂ ਨੇ ਗੋਲਡ ਅਤੇ ਸਿਲਵਰ ਮੈਡਲ ਕੀਤੇ ਪ੍ਰਾਪਤ <br/> ਅਗਲੀ ਖ਼ਬਰ ਪਿੰਡ ਡਾਲਾ (ਮੋਗਾ) ਵਿਖੇ ਡੇਂਗੂ ਅਤੇ ਮਲੇਰੀਆ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ-ਕੁਲਬੀਰ ਸਿੰਘ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।