07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਿਪਟੀ ਕਮਿਸ਼ਨਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਬੂਟੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ <br/>

ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਮੋਗਾ ਜ਼ਿਲ੍ਹੇ ਵਿਚ 6.50 ਲੱਖ ਬੂਟੇ ਲਗਾਏ ਜਾਣਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਇਸ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਸਥਾਨਕ ਮੀਟਿੰਗ ਹਾਲ ਵਿਖੇ ਕੀਤਾ | ਇਸ ਮੀਟਿੰਗ ਵਿਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਤੇ ਹੋਰ ਸਬੰਧਿਤ ਵਿਭਾਗ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਸ ਮੁਹਿੰਮ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਸਿੱਖਿਆ ਵਿਭਾਗ, ਜੰਗਲਾਤ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਪਲਾਂਟੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਦੇ ਹੁਕਮ ਜਾਰੀ ਕੀਤੇ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਹਰਿਆਵਲ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਸਬੰਧਿਤ ਵਿਭਾਗਾਂ ਦੇ ਤਾਲਮੇਲ ਨਾਲ ਪੂਰਨ ਸਹਿਯੋਗ ਦੇਵੇਗਾ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਵੰਡ ਅਗਲੀ ਖ਼ਬਰ ਵਾਂਦਰ ਪਰਿਵਾਰ ਨਾਲ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਕੀਤਾ ਹਮਦਰਦੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।