07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਦੇ ਆਏ ਨਤੀਜੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਤੇ ਇਲਾਕੇ ਦੀ ਉੱਘੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਦਸਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਅਨੁਰੀਤ ਕੌਰ ਨੇ 95.4 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਹੀ ਸੰਯੋਗਿਤਾ ਸੇਠੀ ਨੇ 94.4 ਫ਼ੀਸਦੀ ਅੰਕ ਹਾਸਲ ਕਰ ਕੇ ਦੂਸਰਾ ਤੇ ਨਵਨੀਰ ਸਿੰਘ ਨੇ 92.8 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਤੇ ਪਿ੍ੰਸੀਪਲ ਹਮੀਲੀਆ ਰਾਣੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਤੇ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ 17 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ 35 ਵਿਦਿਆਰਥੀਆਂ ਨੇ 80-90 ਫ਼ੀਸਦੀ ਅੰਕ ਹਾਸਲ ਕੀਤੇ ਤੇ 48 ਵਿਦਿਆਰਥੀਆਂ ਨੇ 70-80 ਫ਼ੀਸਦੀ ਅੰਕ ਅਤੇ 40 ਵਿਦਿਆਰਥੀਆਂ ਨੇ 60-70 ਫ਼ੀਸਦੀ ਅੰਕ ਪ੍ਰਾਪਤ ਕੀਤੇ | ਜ਼ਿਕਰਯੋਗ ਹੈ ਕਿ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਿਰਫ਼ ਪੜ੍ਹਾਈ ਵਿਚ ਹੀ ਨਹੀਂ ਮੁਕਾਮ ਹਾਸਲ ਕਰਦੇ ਬਲਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ 'ਤੇ ਵੀ ਨਾਮਣਾ ਖੱਟ ਚੁੱਕੇ ਹਨ | ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਤੇ ਪਿ੍ੰਸੀਪਲ ਹਮੀਲੀਆ ਰਾਣੀ ਨੇ ਬੱਚਿਆਂ ਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਚੇਅਰਪਰਸਨ ਮੈਡਮ ਕਮਲ ਸੈਣੀ ਨੇ ਕਿਹਾ ਕਿ ਦਸਵੀਂ ਕਲਾਸ ਦਾ ਨਤੀਜਾ ਹਰੇਕ ਵਿਦਿਆਰਥੀ ਦੇ ਜੀਵਨ ਵਿਚ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਦਸਵੀਂ ਤੋਂ ਬਾਅਦ ਹੀ ਵਿਦਿਆਰਥੀ ਆਪਣੇ ਸੁਪਨਿਆਂ ਦੇ ਅਨੁਸਾਰ ਆਪਣੀ ਅੱਗੇ ਦੀ ਪੜ੍ਹਾਈ ਦੀ ਚੋਣ ਕਰਦੇ ਹਨ ਤਾਂ ਜੋ ਆਪਣੇ ਮਨਪਸੰਦ ਖੇਤਰ ਵਿਚ ਤਰੱਕੀ ਕਰ ਕੇ ਇਕ ਸੁਨਹਿਰਾ ਭਵਿੱਖ ਹਾਸਲ ਕਰ ਸਕਣ | ਇਸ ਮੌਕੇ ਚੇਅਰਪਰਸਨ ਕਮਲ ਸੈਣੀ ਤੇ ਸਕੂਲ ਪਿ੍ੰਸੀਪਲ ਹਮੀਲੀਆ ਰਾਣੀ ਨੇ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੰਜਾਬ ਬਚਾਓ ਦਾ ਹੋਕਾ ਦੇਣ ਵਾਲੇ ਕਰਵਾ ਰਹੇ ਹਨ ਗ਼ੈਰ-ਕਾਨੂੰਨੀ ਧੰਦੇ-ਵਿਧਾਇਕਾ ਅਰੋੜਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।