04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ <br/>

ਅਜੀਤ ਡੈਸਕ 18-04-2026
ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਾਂਗਰਸ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ, ਪਾਰਟੀ ਨੂੰ ਮਜ਼ਬੂਤ ਕਰਨ ਤੇ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਅੱਜ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਇੰਦਰਜੀਤ ਸਿੰਘ ਗਿੱਲ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਨੂੰ ਚੇਅਰਮੈਨ, ਜਸਵਿੰਦਰ ਸਿੰਘ ਕੁੱਸਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜੀਤਵਾਲ, ਕ੍ਰਿਸ਼ਨ ਤਿਵਾੜੀ ਕੋਟ ਈਸੇ ਖਾਂ ਮੈਂਬਰ ਪੀ.ਪੀ.ਸੀ., ਗੁਰਚਰਨ ਸਿੰਘ ਚੀਦਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਇੰਦਰਜੀਤ ਜੌਲੀ ਗਰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਨੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ | ਹਰੀ ਸਿੰਘ ਖਾਈ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਬਣਾਉਣ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਹੋਰ ਮਜ਼ਬੂਤ ਹੋਵੇਗੀ ਤੇ ਮੈਨੂੰ ਉਮੀਦ ਹੈ ਕਿ ਉਪਰੋਕਤ ਗਠਨ ਕੀਤੀ ਕਮੇਟੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗੀ |

ਪਿਛਲੀ ਖ਼ਬਰ ਬਾਬਾ ਮਹਿੰਗਾ ਸਿੰਘ ਪਾਰਕ ਟੀਮ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਦਸਤਾਰ... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਖ਼ਰੀਦ ਨਿਯਮਾਂ ਵਿਚ ਦਿੱਤੀ ਰਾਹਤ-ਡਾ. ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।